For the best experience, open
https://m.punjabitribuneonline.com
on your mobile browser.
Advertisement

ਯੂਐੱਨਐੱਚਆਰਸੀ ’ਚ ਭਾਰਤ ਨੇ ਪਾਕਿਸਤਾਨ ਨੂੰ ਅਤਿਵਾਦ ਦੀ ਫੈਕਟਰੀ ਕਰਾਰ ਦਿੱਤਾ

11:41 AM Mar 05, 2024 IST
ਯੂਐੱਨਐੱਚਆਰਸੀ ’ਚ ਭਾਰਤ ਨੇ ਪਾਕਿਸਤਾਨ ਨੂੰ ਅਤਿਵਾਦ ਦੀ ਫੈਕਟਰੀ ਕਰਾਰ ਦਿੱਤਾ
Advertisement

ਸੰਯੁਕਤ ਰਾਸ਼ਟਰ/ਜੇਨੇਵਾ, 5 ਮਾਰਚ
ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ (ਯੂਐੱਨਐੱਚਆਰਸੀ) ਵਿਚ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਣ ਲਈ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਸ ਨੂੰ ਆਪਣੇ ਬਹੁਤ ਹੀ ਮਾੜੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ 'ਤੇ ਆਤਮ ਚਿੰਤਨ ਕਰਨਾ ਚਾਹੀਦਾ ਹੈ। ਭਾਰਤ ਨੇ ਕਿਹਾ ਕਿ ਪਾਕਿਸਤਾਨ ਵਿਸ਼ਵ ਪੱਧਰ 'ਤੇ 'ਦੁਨੀਆਂ ਦੀ ਅਤਿਵਾਦ ਫੈਕਟਰੀ' ਵਜੋਂ ਜਾਣਿਆ ਜਾਂਦਾ ਹੈ। ਜਨੇਵਾ ਵਿੱਚ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਵਿੱਚ ਅੰਡਰ ਸੈਕਟਰੀ ਜਗਪ੍ਰੀਤ ਕੌਰ ਨੇ ਸੋਮਵਾਰ ਨੂੰ ਯੂਐੱਨਐੱਚਆਰਸੀ ਦੇ 55ਵੇਂ ਨਿਯਮਤ ਸੈਸ਼ਨ ਵਿੱਚ ਆਮ ਬਹਿਸ ਵਿੱਚ ਦੇਸ਼ ਦੇ ਜਵਾਬ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਇਸਲਾਮਿਕ ਸਹਿਯੋਗ ਸੰਗਠਨ (ਓਆਈਸੀ) ਦੀ ਤਰਫੋਂ ਬੋਲਦੇ ਹੋਏ ਆਪਣੇ ਬਿਆਨ 'ਚ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ ਸੀ।

Advertisement

Advertisement
Author Image

Advertisement
Advertisement
×