ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਪੱਬਾਂ ਭਾਰ
ਦੇਵਿੰਦਰ ਜੱਗੀ
ਪਾਇਲ, 6 ਅਗਸਤ
ਪਿੰਡ ਈਸੜੂ ਵਿੱਚ 15 ਅਗਸਤ ਨੂੰ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਇਸ ਸਬੰਧੀ ਏਡੀਸੀ ਜਨਰਲ ਪਰਮਵੀਰ ਸਿੰਘ ਤੇ ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ ਭੁੱਲਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆ ਲਗਾਈਆਂ। ਏਡੀਸੀ ਜਨਰਲ ਪਰਮਵੀਰ ਸਿੰਘ ਅਤੇ ਜਸਲੀਨ ਕੌਰ ਨੇ ਕਿਹਾ ਕਿ ਪਿੰਡ ਈਸੜੂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਸੁਰੱਖਿਆ ਦੇ ਮੱਦੇਨਜ਼ਰ ਸ਼ਹੀਦੀ ਸਮਾਗਮ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਥਾਵਾਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆ ਗਈਆਂ। ਉਨ੍ਹਾਂ ਦੱਸਿਆ ਕਿ ਪੂਰੇ ਸਮਾਗਮ ਦੀ ਅੰਤਿਮ ਰੂਪ ਰੇਖਾ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨਾਲ ਸਲਾਹ ਮਸ਼ਵਰਾ ਕਰਕੇ ਤਿਆਰ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਚੀਮਾ, ਡੀਐਸਪੀ ਰਾਜੇਸ਼ ਸ਼ਰਮਾਂ, ਐੱਸਐਚਓ. ਗੁਰਮੀਤ ਸਿੰਘ, ਚੌਕੀ ਇੰਚਾਰਜ ਚਰਨਜੀਤ ਸਿੰਘ, ਹਲਕਾ ਕੋਆਰਡੀਨੇਟਰ ਜਗਤਾਰ ਸਿੰਘ ਰਤਨਹੇੜੀ, ਸਾਬਕਾ ਪ੍ਰਧਾਨ ਮਲਕੀਤ ਸਿੰਘ ਮੀਤਾ, ਨੰਬਰਦਾਰ ਹਾਕਮ ਸਿੰਘ ਨਸਰਾਲੀ, ਮਲਾਗਰ ਖਾਨ, ਪ੍ਰਧਾਨ ਜਤਿੰਦਰਜੋਤ ਸਿੰਘ ਜੋਤੀ, ਸੁਰਿੰਦਰ ਸਿੰਘ ਕੋਠੇ, ਥਾਣੇਦਾਰ ਮੇਜਰ ਸਿੰਘ, ਥਾਣੇਦਾਰ ਸੋਹਣ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।