ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪਹਿਲੀ ਜੂਨ ਨੂੰ ਛੁੱਟੀ
08:22 AM Apr 03, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਹੋਣ ਵਾਲੀ ਵੋਟਿੰਗ ਵਾਲੇ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸੂਬੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਛੁੱਟੀ ਕਿਸੇ ਵੀ ਵਪਾਰ, ਉਦਯੋਗ ਜਾਂ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ ਨੇ ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਵਿੱਚ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਲਈ ਕਿਸੇ ਨੂੰ ਵੋਟ ਪਾਉਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
Advertisement
Advertisement
Advertisement