For the best experience, open
https://m.punjabitribuneonline.com
on your mobile browser.
Advertisement

ਆਮ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

09:00 AM Mar 14, 2024 IST
ਆਮ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।
Advertisement

ਕੇ.ਕੇ ਬਾਂਸਲ
ਰਤੀਆ, 13 ਮਾਰਚ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਐੱਸਡੀਐੱਮ ਨੇ ਚੋਣ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕੰਮ ਮੁਕੰਮਲ ਹੋਣ ਤੱਕ ਛੁੱਟੀ ਨਹੀਂ ਲੈਣਗੇ ਅਤੇ ਨਾ ਹੀ ਆਪਣਾ ਹੈੱਡਕੁਆਰਟਰ ਛੱਡਣਗੇ। ਉਨ੍ਹਾਂ ਕਿਹਾ ਕਿ ਜੇ ਚੋਣ ਸਬੰਧੀ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਪਾਈ ਗਈ ਤਾਂ ਉਸ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 134 ਤਹਿਤ ਕਾਰਵਾਈ ਕੀਤੀ ਜਾਵੇਗੀ। ਐੱਸਡੀਐੱਮ ਜਗਦੀਸ਼ ਚੰਦਰ ਨੇ ਚੋਣ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਚੋਣ ਦਫ਼ਤਰ ਤੋਂ ਵੋਟਿੰਗ ਲਈ ਹਰ ਤਰ੍ਹਾਂ ਦੀ ਚੋਣ ਸਮੱਗਰੀ ਪ੍ਰਾਪਤ ਕਰਨ ਅਤੇ ਪੋਲਿੰਗ ਸਟੇਸ਼ਨ ਵਾਈਜ਼ ਕਿੱਟ ਬੈਗ ਤਿਆਰ ਕਰਨ ਅਤੇ ਰਿਹਰਸਲ ਅਤੇ ਸਾਰੇ ਪੋਲਿੰਗ ਲਈ ਟੈਂਟ, ਕੁਰਸੀਆਂ, ਪਾਣੀ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਜਾਵੇ। ਪਾਰਟੀ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਸਾਰੇ ਬੂਥਾਂ ਵਿੱਚ ਬਿਜਲੀ, ਪਾਣੀ ਅਤੇ ਰੈਂਪ ਵਰਗੀਆਂ ਬੁਨਿਆਦੀ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗਠਿਤ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਈ.ਵੀ.ਐਮ ਮਸ਼ੀਨਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਸਾਰੇ ਅਧਿਕਾਰੀ ਅਤੇ ਕਰਮਚਾਰੀ ਚੋਣ ਕੈਲੰਡਰ ਅਨੁਸਾਰ ਚੋਣਾਂ ਦੇ ਐਲਾਨ ਤੋਂ ਬਾਅਦ ਸਮਾਂ ਸੀਮਾ ਦੇ ਅੰਦਰ-ਅੰਦਰ ਆਪਣਾ ਕੰਮ ਕਰਨਗੇ ਅਤੇ ਚੋਣਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਸਮੇਂ ਸਿਰ ਅਪਡੇਟ ਕਰਨਗੇ। ਇਸ ਮੌਕੇ ਤਹਿਸੀਲਦਾਰ ਵਿਜੈ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਵਿਕਾਸ ਕੁਮਾਰ ਲੰਗਿਆਣ, ਨਗਰਪਾਲਿਕਾ ਸਕੱਤਰ ਪੰਕਜ ਜੂਨ, ਬੀਈਓ ਅਨੀਤਾ ਬਾਈ, ਮਾਰਕੀਟ ਕਮੇਟੀ ਸਕੱਤਰ ਨਰਿੰਦਰ ਕੁੰਡੂ, ਚੋਣ ਕਾਨੂੰਗੋ ਸਤਬੀਰ, ਐੱਸਡ.ਓ ਆਂਚਲ ਜੈਨ, ਸਹਾਇਕ ਸਕੱਤਰ ਨਿਸ਼ਾਂਤ ਕੁਮਾਰ, ਜੇਈ ਅਮਨ ਅਤੇ ਗ੍ਰਾਮ ਸਕੱਤਰ, ਪਟਵਾਰੀ ਤੇ ਹੋਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×