ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਮੁੱਖ ਚੋਣ ਅਧਿਕਾਰੀ ਹਰਿਆਣਾ ਦੌਰੇ ਲਈ ਚੰਡੀਗੜ੍ਹ ਪਹੁੰਚੇ

12:50 PM Aug 12, 2024 IST
ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ, ਚੋਣ ਕਮੀਸ਼ਨਰ ਗਿਆਨੇਸ਼ ਕੁਮਾਰ ਅਤੇ ਐਸਐਸ ਸੰਧੂ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦਾ ਵਫ਼ਦ ਚੰਡੀਗੜ੍ਹ ਵਿੱਚ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚਣ ਮੌਕੇ। ਫੋਟੋ ਪੀਟੀਆਈ

ਆਤਿਸ਼ ਗੁਪਤਾ
ਚੰਡੀਗੜ੍ਹ 12 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਵੀ ਤਿਆਰੀਆਂ ਖਿੱਚ ਲਈਆਂ ਹਨ। ਇਸੇ ਦੇ ਚਲਦਿਆਂ ਭਾਰਤ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਦੋ ਦਿਨਾ ਹਰਿਆਣਾ ਦੇ ਦੌਰੇ ਲਈ ਚੰਡੀਗੜ੍ਹ ਪੁੱਜ ਗਏ ਹਨ। ਭਾਰਤ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰਿਆਣਾ ਚੋਣ ਕਮਿਸ਼ਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।

Advertisement

Advertisement
Advertisement