For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੱਪੇ-ਚੱਪੇ ’ਤੇ ਪੁਲੀਸ ਤਾਇਨਾਤ

06:07 AM Aug 15, 2024 IST
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਪੁਲੀਸ ਤਾਇਨਾਤ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਗਸਤ
ਚੰਡੀਗੜ੍ਹ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੌਰਾਨ ਸ਼ਹਿਰ ਦੇ ਚੱਪੇ-ਚੱਪੇ ’ਤੇ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਦਾਖਲ ਹੋਣ ਵਾਲੇ ਬਾਹਰੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਮੁੱਖ ਸੜਕਾਂ ’ਤੇ 50 ਤੋਂ ਵੱਧ ਥਾਵਾਂ ’ਤੇ ਨਾਕੇ ਲਾਏ ਜਾਣਗੇ। ਇਸ ਦੌਰਾਨ ਸ਼ਹਿਰ ’ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਵੀ ਪੁਲੀਸ ਦੇ ਵੱਡੀ ਗਿਣਤੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਆਜ਼ਾਦੀ ਦਿਹਾੜੇ ਸਮਾਗਮ ਕਰਕੇ ਸਵੇਰੇ 6.30 ਵਜੇ ਸ਼ਹਿਰ ਦੀਆਂ ਕੁਝ ਸੜਕਾਂ ਬੰਦ ਰਹਿਣਗੀਆਂ। ਸੈਕਟਰ-16/17/22/23 ਵਾਲੇ ਗੋਲ ਚੱਕਰ ਤੋਂ ਸੈਕਟਰ-22 ਏ ਦੇ ਪੈਟਰੋਲ ਪੰਪ ਤੱਕ, ਸੈਕਟਰ-17 ’ਚ ਪੁਰਾਣੀ ਜ਼ਿਲ੍ਹਾ ਅਦਾਲਤ ਤੋਂ ਸ਼ਿਵਾਲਿਕਵਿਊ ਹੋਟਲ ਅਤੇ ਨਗਰ ਨਿਗਮ ਤੋਂ ਸੈਕਟਰ-17 ਵਾਲੀ ਸੜਕ ਆਮ ਲੋਕਾਂ ਲਈ ਬੰਦ ਰਹੇਗੀ। ਆਮ ਲੋਕਾਂ ਲਈ ਸੈਕਟਰ-22 ਬੀ, ਸੈਕਟਰ-17 ਸਰਕਸ ਗਰਾਊਂਡ, ਸੈਕਟਰ-17 ਨੀਲਮ ਸਿਨੇਮਾ ਨੇੜੇ ਅਤੇ ਸੈਕਟਰ-17 ਦੀ ਮਲਟੀ ਸਟੋਰੀ ਪਾਰਕਿੰਗ ਵਿੱਚ ਵਾਹਨ ਖੜ੍ਹਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

Advertisement
Advertisement
Author Image

Advertisement
×