ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

07:36 PM Apr 02, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 2 ਅਪਰੈਲ

ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਨੂੰ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Advertisement

Advertisement