For the best experience, open
https://m.punjabitribuneonline.com
on your mobile browser.
Advertisement

ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

06:56 AM Jun 03, 2024 IST
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ
Advertisement

ਪੱਤਰ ਪ੍ਰੇਰਕ
ਪੰਚਕੂਲਾ, 2 ਜੂਨ
ਪੰਚਕੂਲਾ ਟਰੈਫਿਕ ਪੁਲੀਸ ਨੇ ਲੋਕ ਸਭਾ ਚੋਣਾਂ ਸਬੰਧੀ ਪਈਆਂ ਵੋਟਾਂ ਦੀ ਗਿਣਤੀ ਲਈ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇੰਸਪੈਕਟਰ ਟਰੈਫਿਕ ਸਤਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਸੈਕਟਰ-1 ਪੰਚਕੂਲਾ ਵਿੱਚ ਸਟਰੌਂਗ ਰੂਮ ਬਣਾਇਆ ਗਿਆ ਹੈ ਜਿਸ ਥਾਂ ’ਤੇ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਬੇਲਾ ਵਿਸਟਾ ਤੋਂ ਮਾਜਰੀ ਚੌਕ ਵੱਲ ਜਾਣ ਵਾਲੇ ਵਾਹਨ ਚਾਲਕਾਂ ਨੂੰ ਮਾਜਰੀ ਚੌਕ ਜਾਂ ਰਾਮਗੜ੍ਹ ਵੱਲ ਜਾਣ ਲਈ ਸਿੰਗਲ ਰਸਤਾ ਚਲਾਇਆ ਗਿਆ ਹੈ। ਇਸ ਤੋਂ ਇਲਾਵਾ ਰਾਮਗੜ੍ਹ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਬਾਂਦਰ ਵੈਲੀ ਵਾਲੇ ਪਾਸੇ ਤੋਂ ਤਾਊ ਦੇਵੀ ਲਾਲ ਸਟੇਡੀਅਮ ਤੋਂ ਸੈਕਟਰ-21 ਵੱਲ ਮੋੜ ਦਿੱਤਾ ਜਾਵੇਗਾ।
ਅਧਿਕਾਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਰਕਾਰੀ ਗਰਲਜ਼ ਕਾਲਜ ਸੈਕਟਰ-14 ਵਿੱਚ ਕੀਤੀ ਜਾਵੇਗੀ। ਇਸ ਸਬੰਧੀ ਸਾਰੇ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਾਲਜ ਦੇ ਨਾਲ ਲੱਗਦੀ ਸੜਕ ਨੂੰ ਦੋਵੇਂ ਚੌਰਾਹਿਆਂ ਤੋਂ ਬੈਰੀਕੇਡ ਲਗਾ ਕੇ ਬੰਦ ਕੀਤਾ ਜਾਵੇਗਾ। ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਦੀ ਐਡਵਾਈਜ਼ਰੀ ਦੀ ਪਾਲਣਾ ਕਰਨ ਲਈ ਇਸ ਨੂੰ ਧਿਆਨ ਵਿੱਚ ਰੱਖ ਕੇ ਹੀ ਬਾਹਰ ਜਾਇਆ ਜਾਵੇ। ਇਸ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਗਿਣਤੀ ਵਾਲੇ ਦਿਨ ਤੱਕ ਦੱਸੇ ਗਏ ਰੂਟਾਂ ਦੀ ਵਰਤੋਂ ਕੀਤੀ ਜਾਵੇ ਜਾਂ ਹੋਰ ਬਦਲਵੇਂ ਰੂਟਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

Advertisement

Advertisement
Author Image

Advertisement
Advertisement
×