ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਵਾਰਡ 9 ਵਿੱਚ 2.25 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

08:50 AM Oct 22, 2024 IST
ਵਾਰਡ ਨੰਬਰ 9 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗਰੇਵਾਲ।

ਗਗਨ ਅਰੋੜਾ
ਲੁਧਿਆਣਾ, 21 ਅਕਤੂਬਰ
ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 9 ਦੇ ਸੰਧੂ ਐਨਕਲੇਵ ਟਿੱਬਾ ਰੋਡ ਵਿੱਚ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਇਹ ਇਲਾਕਾ ਪਿਛਲੇ ਕਾਫ਼ੀ ਸਮੇਂ ਤੋਂ ਸੰਤਾਪ ਭੋਗ ਰਿਹਾ ਸੀ। ਇਲਾਕਾ ਵਾਸੀਆਂ ਦੀ ਮੰਗ ਸੀ ਕਿ ਉਨ੍ਹਾਂ ਦੇ ਇਲਾਕੇ ’ਚ ਸੀਵਰੇਜ ਅਤੇ ਗਲੀਆਂ ਦਾ ਬਹੁਤ ਬੁਰਾ ਹਾਲ ਹੈ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਅੱਜ ਸੰਧੂ ਐਨਕਲੇਵ ਦੇ ਸੀਵਰੇਜ ਪਾਉਣ ਦੇ ਕੰਮਾਂ ਤੋਂ ਇਲਾਵਾ ਗਲੀਆਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਸਾਰੇ ਕੰਮਾਂ ’ਤੇ ਕਰੀਬ ਸਵਾ ਦੋ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਰਵਾਉਣ ਲਈ ਪੈਸੇ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਕਈ ਨਵੇਂ ਹੋਰ ਵਿਕਾਸ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ, ਉਹਨਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਸ਼ੁਰੂ ਕੀਤੇ ਗਏ ਪਹਿਲਾਂ ਤੋਂ ਵਿਕਾਸ ਦੇ ਕੰਮ ਜੋ ਕਿ ਜ਼ਿਆਦਾਤਰ ਮੁਕੰਮਲ ਕਰ ਲਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਕੰਮਾਂ ਨੂੰ ਵੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਵਾਰਡ ਪ੍ਰਧਾਨ ਅਨੁਜ ਚੌਧਰੀ ਨੇ ਕਿਹਾ ਕਿ ਸੰਧੂ ਐਨਕਲੇਵ ਦੇ ਲੋਕ ਵਿਕਾਸ ਪੱਖੋਂ ਕਾਫੀ ਪਛੜੇ ਹੋਏ ਸਨ ਤੇ ਇਲਾਕਾ ਵਾਸੀਆਂ ਦੀ ਇੱਕੋ ਹੀ ਮੰਗ ਸੀ ਕਿ ਉਨ੍ਹਾਂ ਦੇ ਇਲਾਕੇ ਦੀ ਸਾਰ ਲਈ ਜਾਵੇ। ਇਸ ਮੌਕੇ ਬੈਂਕ ਮੈਨੇਜਰ ਦਲਵਿੰਦਰ ਸਿੰਘ, ਯੂਥ ਆਗੂ ਭੂਸ਼ਣ ਸ਼ਰਮਾ, ਵਾਰਡ ਇੰਚਾਰਜ ਅਨੁਜ ਚੌਧਰੀ, ਲਲੀਤ ਕੁਮਾਰ ਗੱਗੀ ਸ਼ਰਮਾ ਕੁਲਵਿੰਦਰ ਗਰੇਵਾਲ ਬਿੱਲਾ ਅਲੀ , ਸ਼ਰਫਰਾਜ ਸੂਫੀ ,ਦਫਤਰ ਇੰਚਾਰਜ ਅਸ਼ਵਨੀ ਗੋਭੀ ਸ਼ਰਮਾ, ਰਾਜ ਗਰੇਵਾਲ, ਜਤਇੰਦਰ ਸੌਢੀ ਚਰਨਜੀਤ ਚੰਨੀ ਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement