ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ 66 ਕੇਵੀ ਗਰਿੱਡ ਦਾ ਉਦਘਾਟਨ

06:22 AM Oct 15, 2024 IST

ਸ਼ਸ਼ੀ ਪਾਲ ਜੈਨ
ਖਰੜ, 14 ਅਕਤੂਬਰ
ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਦੀ ਸ਼ੁਰੂਆਤ ਕੀਤੀ। ਸੰਨੀ ਐਨਕਲੇਵ ਵਿੱਚ 66 ਕੇਵੀ ਦੇ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਕਰਦੇ ਹੋਏ, ਜਿਸ ਦੇ 40 ਐੱਮਵੀਏ ਦੇ ਟਰਾਂਸਫਾਰਮਰਾਂ ਨੂੰ 63 ਐੱਮਵੀਏ ਦੀ ਸਮਰੱਥਾ ਨਾਲ ਬਦਲਿਆ ਗਿਆ ਹੈ, ਵਿਧਾਇਕ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖਰੜ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਦੇ ਅਪਗ੍ਰੇਡੇਸ਼ਨ ਪ੍ਰਾਜੈਕਟ ਸ਼ੁਰੂ ਕੀਤੇ ਹਨ। ਇਹ ਗਰਿੱਡ ਪ੍ਰਾਜੈਕਟ 7.6 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਵਧੀ ਹੋਈ ਸਮਰੱਥਾ ਖਪਤਕਾਰਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਸਪਲਾਈ ਦੀ ਵਧਦੀ ਮੰਗ ਨੂੰ ਪੂਰਾ ਕਰੇਗੀ। ਇਸ ਤੋਂ ਇਲਾਵਾ, ਮੌਜੂਦਾ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹਰ ਕਲੋਨੀ ਵਿੱਚ 2-3 ਵਾਧੂ ਟ੍ਰਾਂਸਫਾਰਮਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 20 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜ ਵਿੱਚ ਵੱਧ ਰਹੇ ਸ਼ਹਿਰੀਕਰਨ ਨੇ ਬਿਜਲੀ ਦੀ ਖਪਤ ਵਿੱਚ ਵਾਧਾ ਕੀਤਾ ਹੈ ਅਤੇ ਇਸ ਲਈ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਲੋੜ ਹੈ। ਵਿਧਾਇਕਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਛੱਜੂ ਮਾਜਰਾ ਖੇਤਰ ਵਿੱਚ 66 ਕੇਵੀ ਦਾ ਨਵਾਂ ਗਰਿੱਡ ਬਣਾਉਣ ਦੀ ਤਜਵੀਜ਼ ਹੈ।

Advertisement

Advertisement