ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰੇਵਾਲ ਵੱਲੋਂ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ

07:51 AM Jun 25, 2024 IST
ਨਵੇਂ 66 ਕੇਵੀ ਬਿਜਲੀ ਸਬ-ਸਟੇਸ਼ਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਭੋਲਾ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਜੂਨ
ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਟਿੱਬਾ ਰੋਡ ’ਤੇ ਕਰੀਬ 16 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਸਬ-ਸਟੇਸ਼ਨ (ਗਰਿੱਡ) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਵਰਕੌਮ ਦੇ ਚੀਫ਼ ਸੁਰਜੀਤ ਸਿੰਘ, ਕੇਂਦਰੀ ਚੀਫ ਇੰਦਰਪਾਲ ਸਿੰਘ ਤੋਂ ਇਲਾਵਾ ਐਕਸੀਅਨ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 66 ਕੇਵੀ ਸਬ-ਸਟੇਸ਼ਨ ਹਲਕਾ ਪੂਰਬੀ ਦੇ ਰਹਿਣ ਵਾਲੇ ਲੋਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬ-ਸਟੇਸ਼ਨ ਦੇ ਸ਼ੁਰੂ ਹੋਣ ਨਾਲ ਅੱਜ ਤੋਂ ਹਲਕਾ ਪੂਰਬੀ ਦੇ ਕਈ ਇਲਾਕਿਆਂ ’ਚ ਜੋ ਕਿ ਪਿਛਲੇ ਦਿਨਾਂ ਤੋਂ ਬਿਜਲੀ ਦੀ ਕਾਫੀ ਦਿੱਕਤ ਆ ਰਹੀ ਸੀ, ਉਹ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬ-ਸਟੇਸ਼ਨ ’ਤੇ ਕਰੀਬ 16 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਕੰਮ ਦੇ ਮੁਕੰਮਲ ਹੋਣ ਵਿੱਚ ਕਰੀਬ ਇੱਕ ਸਾਲ ਦਾ ਸਮਾਂ ਲੱਗਿਆ ਹੈ। ਉਨ੍ਹਾਂ ਕਿਹਾ ਕਿ ਕਰੀਬ ਇਸ ਤਰ੍ਹਾਂ ਦੇ ਚਾਰ ਹੋਰ ਸਬ-ਸਟੇਸ਼ਨ ਹਲਕਾ ਪੂਰਬੀ ਅੰਦਰ ਬਣਾਏ ਜਾਣਗੇ।
ਵਿਧਾਇਕ ਗਰੇਵਾਲ ਨੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ’ਤੇ ਤਨਜ ਕੱਸਦਿਆਂ ਕਿਹਾ ਕਿ ਸੂਬੇ ’ਤੇ ਰਾਜ ਕਰਨ ਵਾਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਫਲੈਕਸਾਂ ਰਾਹੀਂ ਤਾਂ ਹਲਕੇ ’ਚ ਹਜ਼ਾਰਾਂ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ, ਪਰ ਜ਼ਮੀਨੀ ਤੌਰ ’ਤੇ ਕੁਝ ਵੀ ਨਜ਼ਰ ਨਹੀਂ ਆਇਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਦਿੱਤੀ ਗਈ ਹਰ ਗਾਰੰਟੀ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰ ਰਹੀ ਹੈ ਅਤੇ ਹਕੀਕੀ ਤੌਰ ’ਤੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਕਈ ਤਰ੍ਹਾਂ ਦੇ ਨਵੇਂ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਹਾਜ਼ਰ ਪਾਵਰ ਕੌਮ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ 66 ਕੇਵੀ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਗਰਮੀਆਂ ਤੋਂ ਬਾਅਦ ਇਸੇ ਸਬ ਸਟੇਸ਼ਨ ਨੂੰ ਨਵੀਂ ਤਕਨੀਕ ਰਾਹੀਂ ਹੋਰਨਾਂ ਇਲਾਕਿਆਂ ਨੂੰ ਵੀ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬ ਸਟੇਸ਼ਨ ਦੇ ਸ਼ੁਰੂ ਹੋਣ ਨਾਲ ਨੂਰਾਂ ਵਾਲਾ ਰੋਡ ਅਤੇ ਤਾਜਪੁਰ ਰੋਡ ਦੇ ਬਿਜਲੀ ਘਰਾਂ ਦੀ ਖਪਤ ਪੂਰੀ ਹੋਵੇਗੀ। ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਜੀਤ ਸਿੰਘ ਠੇਕੇਦਾਰ, ਰਵਿੰਦਰ ਸਿੰਘ ਰਾਜੂ, ਲਖਵਿੰਦਰ ਗਿੱਲ, ਗੁਰਨਾਮ ਰੰਧਾਵਾ, ਅਮਰਜੀਤ ਸਿੰਘ ਮਕੌੜੀ, ਪਾਲਾ ਰਾਮ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement