ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

10:15 AM Nov 19, 2023 IST
ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ। -ਫੋਟੋ: ਮਲਕੀਅਤ ਸਿੰਘ

ਹਰਪ੍ਰੀਤ ਕੌਰ
ਹੁਸ਼ਿਆਰਪੁਰ, 18 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਹੋਰ ਪ੍ਰਾਜੈਕਟ ਸ਼ਾਮਲ ਹਨ। ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਬਣਨ ਵਾਲੇ ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਸ ਦੌਰਾਨ ਉਨ੍ਹਾਂ ਸ੍ਰੀ ਖੁਰਾਲਗੜ੍ਹ ਵਿਚ ਗੁਰੂ ਰਵਿਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਬਾਰੇ ਜਾਣੂ ਕਰਵਾਉਣ ’ਚ ਸਹਾਈ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ 30.82 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਦੇ ਕਿਲਾ ਬੈਰੋਂ ਵਿਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਅਤੇ 5.29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫਰਦ ਕੇਂਦਰ ਦੇ ਨਾਲ ਤਹਿਸੀਲ ਇਮਾਰਤ ਦੇ ਨਿਰਮਾਣ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਤੋਂ ਇਲਾਵਾ ਮੁਹੱਲਾ ਕੱਚਾ ਟੋਭਾ, ਨਿਊ ਸ਼ਾਂਤੀ ਨਗਰ, ਪ੍ਰੇਮਗੜ੍ਹ, ਨਿਊ ਬੈਂਕ ਕਲੋਨੀ ਤੇ ਬੂਥਗੜ੍ਹ ਵਿੱਚ ਪੀਣ ਵਾਲੇ ਪਾਣੀ ਦੀ ਨਿਪਵਿਘਨ ਸਪਲਾਈ ਲਈ 1.94 ਕਰੋੜ ਰੁਪਏ ਦੇ ਪ੍ਰਜੈਕਟਾਂ, 1.52 ਕਰੋੜ ਰੁਪਏ ਦੀ ਲਾਗਤ ਵਾਲੇ ਬਾਲਾਪੀਰ ਰੋਡ, ਟਾਂਡਾ ਰੋਡ ਤੋਂ ਮੁੱਖ ਸੜਕ ਬੇਗੋਵਾਲ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ ਦੇ ਕੰਮ ਸਮੇਤ ਫਗਵਾੜਾ ’ਚ 14 ਕਰੋੜ ਤੇ ਗੜ੍ਹਸ਼ੰਕਰ ’ਚ 1.36 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ 22.68 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਜ਼ਿਲ੍ਹਿਆਂ ਵਿਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ’ਤੇ ਖੇਡ ਮੈਦਾਨਾਂ ਦੀ ਉਸਾਰੀ ਦੇ ਪ੍ਰਾਜੈਕਟ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ 26.96 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਹਾਦੁਰ ਅਮੀ ਚੰਦ ਸੋਨੀ ਇੰਸਟੀਚਿਊਟ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 5.75 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ 30 ਬਿਸਤਰਿਆਂ ਵਾਲੇ ਮਦਰ ਐਂਡ ਚਾਈਲਡ ਹਸਪਤਾਲ ਵਿੰਗ ਲਈ ਨਵੀਂ ਇਮਾਰਤ ਸਮਰਪਿਤ ਕੀਤੀ।
ਇਸ ਦੌਰਾਨ ਉਨ੍ਹਾਂ ਗੜ੍ਹਸ਼ੰਕਰ ’ਚ 80 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਸਬ ਡਵੀਜ਼ਨ ਹਸਪਤਾਲ, 50 ਲੱਖ ਰੁਪਏ ਦੀ ਲਾਗਤ ਨਾਲ ਮਾਹਿਲਪੁਰ ਵਿੱਚ ਤਿਆਰ ਕੀਤਾ ਆਮ ਆਦਮੀ ਕਲੀਨਿਕ ਅਤੇ 500 ਵਿਅਕਤੀਆਂ ਦੀ ਸਮਰੱਥਾ ਵਾਲਾ 1.42 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮਲਟੀਪਰਪਜ਼ ਹਾਲ ਲੋਕਾਂ ਨੂੰ ਸਮਰਪਿਤ ਕੀਤਾ। ਨਗਰ ਕੌਂਸਲ ਹਰਿਆਣਾ ਨੂੰ ਸੀਵਰੇਜ ਦੀ ਸਹੂਲਤ ਵਾਸਤੇ ਉਨ੍ਹਾਂ 3.14 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

Advertisement

ਸਿਵਲ ਹਸਪਤਾਲ ਦੇ ਨਵੀਨੀਕਰਨ ਲਈ 6.77 ਕਰੋੜ ਰੁਪਏ ਦਾ ਐਲਾਨ

ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ਅਤੇ ਸਰਕਾਰੀ ਕਾਲਜ ਟਾਂਡਾ ਵਿਚ 6-6 ਕਰੋੜ ਰੁਪਏ ਦੀ ਲਾਗਤ ਨਾਲ 8 ਲੇਨ ਅਥਲੈਟਿਕ ਸਿੰਥੈਟਿਕ ਟਰੈਕ ਬਣਾਉਣ ਦੀ ਯੋਜਨਾ, ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦੀ ਇਮਾਰਤ ਦੇ ਨਵੀਨੀਕਰਨ ਲਈ 6.77 ਕਰੋੜ ਰੁਪਏ, ਕਮਿਉਨਿਟੀ ਹੈਲਥ ਸੈਂਟਰ ਗੜ੍ਹਦੀਵਾਲਾ ਨੂੰ ਅਪਗ੍ਰੇਡ ਕਰਨ ਲਈ 8.05 ਕਰੋੜ ਰੁਪਏ, ਸੀਐੱਚਸੀ ਟਾਂਡਾ ਨੂੰ ਅਪਗ੍ਰੇਡ ਕਰਨ ਲਈ 2.40 ਕਰੋੜ ਰੁਪਏ ਤੇ ਸੀ.ਐਚ.ਸੀ ਬੁੱਢਾਬੜ ਨੂੰ ਅਪਗ੍ਰੇਡ ਕਰਨ ਲਈ 2.26 ਕਰੋੜ ਰੁਪਏ ਦਾ ਐਲਾਨ ਕੀਤਾ।

Advertisement
Advertisement