ਵਿਧਾਇਕ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
ਮੁਕੰਦ ਸਿੰਘ ਚੀਮਾ
ਸੰਦੌੜ, 3 ਮਾਰਚ
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਪਿੰਡ ਦਸੌਂਧਾ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕੀਤਾ। ਇਸ ਕਲੀਨਿਕ ਦੇ ਉਦਘਾਟਨ ਮੌਕੇ ਐੱਸ.ਡੀ.ਐੱਮ ਹਰਬੰਸ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਪੁਨੀਤ ਸਿੱਧੂ, ਐੱਸ.ਐੱਮ.ਓ. ਜੀ.ਐੱਸ ਭਿੰਡਰ, ਐੱਮ.ਓ. ਡਾ. ਮੁਹੰਮਦ ਅਸਗਰ ਵੀ ਹਾਜ਼ਰ ਸਨ। ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਆਮ ਲੋਕਾਂ ਨੂੰ ਮਹੁੱਈਆ ਕਰਵਾਉਣ ਦੇ ਮੰਤਵ ਤਹਿਤ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਮਾਨ ਕੁਠਾਲਾ, ਗੁਰਮੁੱਖ ਸਿੰਘ ਖਾਨਪੁਰ ਪੀ.ਏ, ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ, ਚਰਨਜੀਤ ਸਿੰਘ ਚੀਮਾ, ਜਗਮੋਹਨ ਸਿੰਘ ਫੌਜੇਵਾਲ ਤੋਂ ਇਲਾਵਾ ਬੀ.ਈ.ਈ ਹਰਪ੍ਰੀਤ ਕੌਰ, ਰਾਜੇਸ਼ ਰਿਖੀ, ਐਸ.ਆਈ ਗੁਲਜਾਰ ਖਾਂ, ਡਾ. ਰਾਜਗੁਰਵੀਰ ਸਿੰਘ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।