ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੌਲੀ ਸੂਰਤ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ

08:44 AM Sep 24, 2024 IST
ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ।

ਕਰਮਜੀਤ ਸਿੰਘ ਚਿੱਲਾ
ਬਨੂੜ, 23 ਸਤੰਬਰ
ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਨੇੜਲੇ ਪਿੰਡ ਮਨੌਲੀ ਸੂਰਤ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ’ਚ ਕੁੱਲ ਗਿਣਤੀ 872 ਹੋ ਗਈ ਹੈ। ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੇ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ।
ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 35 ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

Advertisement

Advertisement