ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੂਠਿਆਂਵਾਲੀ ਤੇ ਭੀਖੀ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ

07:44 AM Mar 04, 2024 IST
ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ.ਵਿਜੈ ਸਿੰਗਲਾ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 3 ਮਾਰਚ
ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਅਤੇ ਭੀਖੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 15 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਕੰਮ ਕਰ ਰਹੇ ਹਨ ਅਤੇ ਹੁਣ 6 ਨਵੇਂ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ 21 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਮਨਜੀਤ ਸਿੰਘ ਰਾਜਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਆਦਿ ਮੌਜੂਦ ਸਨ।

Advertisement

Advertisement