For the best experience, open
https://m.punjabitribuneonline.com
on your mobile browser.
Advertisement

ਵੱਖ-ਵੱਖ ਥਾਈਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

09:40 AM Mar 03, 2024 IST
ਵੱਖ ਵੱਖ ਥਾਈਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੁਰਾਣਾ ਧਾਰੀਵਾਲ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਜਗਰੂਪ ਸਿੰਘ ਸੇਖਵਾਂ।
Advertisement

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 2 ਮਾਰਚ
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪੁਰਾਣਾ ਧਾਰੀਵਾਲ ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਹੁਣ ਸਥਾਨਕ ਵਸਨੀਕਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਮੌਕੇ ਸਿਹਤ ਵਿਭਾਗ ਦੇ ਡੀਐੱਮਸੀ ਗੁਰਦਾਸਪੁਰ ਡਾਕਟਰ ਰੋਮੀ ਰਾਜਾ, ਸੀਐੱਚਸੀ ਧਾਰੀਵਾਲ ਦੇ ਐੱਸਐੱਮਓ ਡਾਕਟਰ ਮਨਿੰਦਰਜੀਤ ਸਿੰਘ, ਡਾ. ਗੁਰਬਚਨ ਸਿੰਘ, ਡਾ. ਹਰਮੀਤ ਕੌਰ, ਲੈਬ ਟੈਕਨੀਸ਼ੀਅਨ ਯੂਨੀਅਨ ਪੰਜਾਬ ਦੇ ਚੇਅਰਮੈਨ ਰਾਕੇਸ਼ ਵਿਲੀਅਮ, ਸੱਤਪਾਲ ਸਿੰਘ, ਤਸਵੀਰ ਸਿੰਘ, ਰਾਜ ਕੁਮਾਰ, ਸੁਸ਼ੀਲ, ਮੀਨਾਕਸ਼ੀ, ਬਲਜੀਤ ਕੌਰ, ਹਰਵਿੰਦਰਜੀਤ ਕੌਰ ਤੇ ਹਰਿੰਦਰ ਸਿੰਘ ਸਣੇ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਖੁੰਡਾ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ, ਗੁਰਨਾਮ ਸਿੰਘ ਬੁੱਟਰ ਤੇ ਬਲਦੇਵ ਸਿੰਘ ਨਿਮਾਣਾ ਹਾਜ਼ਰ ਸਨ।
ਕਾਦੀਆਂ (ਮਕਬੂਲ ਅਹਿਮਦ): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਬੱਸ ਸਟੈਂਡ ਪਿੱਛੇ ਇੱਕ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਵਲ ਹਸਪਤਾਲ ਸ਼ਹਿਰ ਤੋਂ ਕੁਝ ਦੂਰੀ ’ਤੇ ਹੈ, ਇਸ ਲਈ ਲੋਕਾਂ ਨੂੰ ਸਹੂਲਤ ਦੇਣ ਲਈ ਸ਼ਹਿਰ ਦੇ ਅੰਦਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਮੰਗ ’ਤੇ ਇਸ ਨੂੰ ਖੋਲ੍ਹਿਆ ਗਿਆ ਹੈ ਅਤੇ ਹੁਣ ਦਵਾਈਆਂ ਅਤੇ ਇੱਥੇ ਟੈਸਟ ਮੁਫਤ ਹੋਣਗੇ।
ਬੰਗਾ (ਪੱਤਰ ਪ੍ਰੇਰਕ): ਡੀਸੀ ਰਾਜੀਵ ਵਰਮਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਬੰਗਾ ਦੇ ਅੰਬੇਡਕਰ ਨਗਰ ਵਾਰਡ ਨੰਬਰ 10 ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹੋਣ ਤੋਂ ਇਲਾਵਾ 37 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾਣਗੇ। ਹਰ ਆਮ ਆਦਮੀ ਕਲੀਨਿਕ ਵਿੱਚ ਇੱਕ ਮੈਡੀਕਲ ਅਫਸਰ, ਇੱਕ ਫਾਰਮਾਸਿਸਟ ਤੇ ਇੱਕ ਕਲੀਨਿਕਲ ਸਹਾਇਕ ਤਾਇਨਾਤ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐੱਸ.ਐੱਮ.ਓ. ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਡਾ. ਹਰਜਿੰਦਰ ਕੁਮਾਰ, ਬੀਈਈ ਹਰਪ੍ਰੀਤ ਸਿੰਘ ਸਮੇਤ ਸਿਹਤ ਸਟਾਫ਼ ਮੌਜੂਦ ਸਨ।

Advertisement

Advertisement
Author Image

Advertisement
Advertisement
×