ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਿਧਾਇਕਾਂ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

10:04 AM Sep 24, 2024 IST
ਧਰਮਕੋਟ ਵਿੱਚ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ।

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 23 ਸਤੰਬਰ
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਹਲਕੇ ਅੰਦਰ ਧਰਮਕੋਟ ਅਤੇ ਲੋਹਗੜ੍ਹ ’ਚ ਦੋ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ 38 ਤਰ੍ਹਾਂ ਦੇ ਲੈਬ ਟੈਸਟ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਵਿਧਾਇਕ ਦਵਿੰਦਰਜੀਤ ਸਿੰਘ ਨੇ ਪਿੰਡ ਲੋਹਗੜ੍ਹ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ।
ਮਾਨਸਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਹ ਅੱਜ ਪਿੰਡ ਬੀਰੇਵਾਲਾ ਡੋਗਰਾ, ਮਲਕਪੁਰ ਭੀਮੜਾ ਤੇ ਲੱਖੀਵਾਲਾ ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕਰਨ ਮੌਕੇ ਜੁੜੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ।ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਕਾਰਗਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ, ਜਿੱਥੇ ਤਾਇਨਾਤ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਲੰਬੀ (ਪੱਤਰ ਪ੍ਰੇਰਕ): ਲੰਬੀ ਹਲਕੇ ਦੇ ਪਿੰਡ ਕਿਲਿਆਂਵਾਲੀ ਅਤੇ ਕਰਮਪੱਟੀ ਵਿੱਚ ਆਮ ਆਦਮੀ ਕਲੀਨਿਕਾਂ ਖੋਲ੍ਹੇ ਗਏ ਹਨ। ਇਸ ਮੌਕੇ ਮਲੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Advertisement

Advertisement