ਬਿੰਜਲ ਤੇ ਮਗਰ ਸਾਹਿਬ ’ਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੱਤਰ ਪ੍ਰੇਰਕ
ਦੇਵੀਗੜ੍ਹ, 24 ਸਤੰਬਰ
ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਪਿੰਡ ਚਾਉਕੇ ਤੋਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕਰਨ ਮੌਕੇ ਹਲਕਾ ਸਨੌਰ ’ਚ ਵੀ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਪਿੰਡ ਬਿੰਜਲ ਅਤੇ ਮਗਰ ਸਾਹਿਬ ਵਿਖੇ ਉਦਘਾਟਨ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਪਠਾਨਮਾਜਰਾ ਨੇ ਆਮ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਿਹਤ ਸੁਵਿਧਾਵਾਂ ਉਨ੍ਹਾਂ ਦੇ ਘਰ ਦੇ ਲਾਗੇ ਹੀ ਮਿਲ ਜਾਣਗੀਆਂ ਅਤੇ ਉਨ੍ਹਾਂ ਨੂੰ ਦੂਰ ਦੁਰਾਡੇ ਆਪਣੇ ਟੈਸਟ ਕਰਵਾਉਣ ਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਨਹੀਂ ਜਾਣਾ ਪਵੇਗਾ। ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ’ਤੇ ਕਾਬੂ ਪਾਇਆ ਜਾ ਸਕੇਗਾ ਅਤੇ ਬਿਮਾਰੀ ਹੋਣ ਦੀ ਦਰ ਵਿੱਚ ਕਮੀ ਆਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਡਾਕਟਰ, ਫਾਰਮਾਸਿਸਟ ਅਤੇ ਕਲਿਨੀਕਲ ਅਸਿਸਟੈਂਟ ਮੁਢਲੀ ਜਾਂਚ ਕਰਨਗੇ ਅਤੇ 38 ਤਰ੍ਹਾਂ ਦੇ ਲੋੜੀਂਦੇ ਲੈਬ ਟੈਸਟ ਕੀਤੇ ਜਾਣਗੇ।