For the best experience, open
https://m.punjabitribuneonline.com
on your mobile browser.
Advertisement

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਦਫ਼ਤਰ ਦਾ ਉਦਘਾਟਨ

08:58 AM Dec 13, 2023 IST
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਦਫ਼ਤਰ ਦਾ ਉਦਘਾਟਨ
ਦਫ਼ਤਰ ਦੇ ਉਦਘਾਟਨ ਮੌਕੇ ਹਾਜ਼ਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਹੋਰ। -ਫੋਟੋ:ਬੱਤਰਾ
Advertisement

ਸਮਰਾਲਾ: ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਨਵੇਂ ਬਣੇ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਇਸ ਮੌਕੇ ਸਮਾਗਮ ਪ੍ਰਧਾਨ ਬੀਕੇਯੂ ਬਲਬੀਰ ਸਿੰਘ ਰਾਜੇਵਾਲ, ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਆਲਮਦੀਪ ਸਿੰਘ ਮੱਲਮਾਜਰਾ, ਦਵਿੰਦਰ ਸਿੰਘ ਜਟਾਣਾ ਤੇ ਕਮਾਂਡੈਂਟ ਰਸ਼ਪਾਲ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਹਲਕੇ ਦੀ ਇਹ ਪਹਿਲੀ ਸੰਸਥਾ ਹੈ, ਜਿਸ ਨੇ ਪਿਛਲੇ 25 ਸਾਲਾਂ ਤੋਂ ਆਮ ਲੋਕਾਂ ਦੇ ਹੱਕਾਂ ਲਈ ਲੜੀ ਹੈ। ਇਸ ਦੌਰਾਨ ਉਨ੍ਹਾਂ ਫਰੰਟ ਦੀ ਹਰ ਮਦਦ ਦਾ ਭਰੋਸਾ ਦਿੱਤਾ। ਅਖੀਰ ਵਿੱਚ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਫਰੰਟ ਅੱਗੇ ਨਾਲੋਂ ਵੱਧ ਮਜ਼ਬੂਤ ਹੋ ਕੇ ਆਮ ਲੋਕਾਂ ਨਾਲ ਹੋ ਰਹੇ ਧੱਕੇ ਅਤੇ ਸਰਕਾਰੀ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖੀ ਜਾਵੇਗੀ। ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਦੀਪ ਦਿਲਬਰ ਦੁਆਰਾ ਬਾਖੂਬੀ ਨਿਭਾਈ ਗਈ। ਸਮਾਗਮ ਵਿੱਚ ਲੈਕਚਰਾਰ ਬਿਹਾਰੀ ਲਾਲ ਸੱਦੀ, ਪ੍ਰੋ. ਬਲਦੀਪ, ਸੁਰਜੀਤ ਵਿਸ਼ਦ, ਵਿਜੇ ਕੁਮਾਰ, ਐਡਵੋਕੇਟ ਗਗਨਦੀਪ ਸ਼ਰਮਾ, ਉਘੇ ਰੰਗਕਰਮੀ ਰਾਜਵਿੰਦਰ ਸਮਰਾਲਾ, ਨੀਰਜ ਸਿਹਾਲਾ, ਇੰਦਰਜੀਤ ਸਿੰਘ ਕੰਗ, ਮਾਸਟਰ ਪ੍ਰੇਮ ਨਾਥ, ਸੁਰਿੰਦਰ ਕੁਮਾਰ, ਰਜਿੰਦਰ ਸਿੰਘ, ਰਣਜੀਤ ਸਿੰਘ ਉਟਾਲਾਂ, ਸ਼ਿਵੰਦਰ ਸਿੰਘ, ਦੇਸਰਾਜ, ਦੀਪ ਦਿਲਬਰ, ਨਵਜੀਤ ਸਿੰਘ ਤੇ ਸੁਖਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement