ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਕ ਵੱਲੋਂ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ

08:05 AM Nov 29, 2023 IST
ਕਮਾਂਡ ਐਂਡ ਕੰਟਰੋਲ ਸੇਂਟਰ ਦਾ ਉਦਘਾਟਨ ਕਰਦੇ ਹੋਏ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਨਵੰਬਰ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਟੇਟ ਟਰਾਂਸਪੋਰਟ ਅਥਾਰਟੀ ਦੇ ਦਫ਼ਤਰ ਵਿੱਚ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ ਹੈ। ਇਸ ਰਾਹੀਂ ਜਨਤਕ ਖੇਤਰ ਵਿੱਚ ਚੱਲਣ ਵਾਲੀਆਂ ਸਾਰੀਆਂ ਬੱਸਾਂ ਅਤੇ ਟੈਕਸੀਆਂ ਦੀ ਟਰੈਕਿੰਗ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਜ਼ਰੂਰਤ ਪੈਣ ’ਤੇ ਜਨਤਕ ਖੇਤਰ ਦੇ ਵਾਹਨਾਂ ਵਿੱਚ ਪੈਨਿਕ ਬਟਨ ਦੱਬੇ ਜਾਣ ਦੀ ਜਾਣਕਾਰੀ ਵੀ ਸੈਂਟਰ ਵਿੱਚ ਪਹੁੰਚ ਸਕੇਗੀ। ਇਸ ਨਾਲ ਤੁਰੰਤ ਵਾਹਨ ’ਚ ਸਵਾਰ ਵਿਅਕਤੀਆਂ ਨੂੰ ਬਣਦੀ ਮਦਦ ਮੁਹੱਈਆ ਕਰਵਾਈ ਜਾ ਸਕੇਗੀ।
ਸ੍ਰੀ ਪੁਰੋਹਿਤ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਦਫ਼ਤਰ ਵੱਲੋਂ ਜਨਤਕ ਖੇਤਰ ਦੇ ਵਾਹਨ ਬੱਸਾਂ ਅਤੇ ਟੈਕਸੀਆਂ ਵਿੱਚ ਪੈਨਿਕ ਬਟਨ ਤੇ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਸੀ। ਇਸ ਸੈਂਟਰ ਰਾਹੀਂ ਵਾਹਨਾਂ ਨੂੰ ਟਰੈਕ ਕੀਤਾ ਜਾ ਸਕੇਗਾ, ਉੱਥੇ ਹੀ ਪੈਨਿਕ ਬਟਨ ਦਬਾਉਣ ਦੀ ਜਾਣਕਾਰੀ ਵੀ ਸੈਂਟਰ ਵਿੱਚ ਤੁਰੰਤ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਹ ਕਮਾਂਡ ਐਂਡ ਕੰਟਰੋਲ ਸੈਂਟਰ ਜਨਤਕ ਖੇਤਰ ਦੇ ਵਾਹਨਾਂ ’ਚ ਸਫ਼ਰ ਕਰਨ ਵਾਲੀਆਂ ਔਰਤਾਂ, ਬੱਚਿਆਂ ਜਾਂ ਸ਼ਰਾਰਤੀ ਅਨਸਰਾਂ ਤੋਂ ਚਾਲਕਾਂ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਹੋਰ ਵੀ ਵਧੇਰੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਯੂਟੀ ਪ੍ਰਸ਼ਾਸਨ ਦੇ ਵੱਡੀ ਗਿਣਤੀ ਵਿੱਚ ਅਧਿਕਾਰੀ ਮੌਜੂਦ ਰਹੇ।

Advertisement

Advertisement
Advertisement