ਵਿਧਾਇਕ ਵੱਲੋਂ ਕਮਿਊਨਿਟੀ ਸੈਂਟਰ ਦਾ ਉਦਘਾਟਨ
ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਸਤੰਬਰ
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ।
ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਇੱਥੇ ਵਿਆਹ-ਸ਼ਾਦੀਆਂ ਅਤੇ ਆਪਣੇ ਘਰੇਲੂ ਸਮਾਗਮ ਤੋਂ ਇਲਾਵਾ ਬੈਠਕਾਂ ਵੀ ਕਰ ਸਕਦੇ ਹਨ। ਵਾਹਨਾਂ ਦੀ ਪਾਰਕਿੰਗ ਲਈ ਵੀ ਵਿਸ਼ੇਸ਼ ਸਹੂਲਤ ਉਪਲਬਧ ਕਰਵਾਈ ਗਈ ਹੈ। ਗਰੇਵਾਲ ਅਤੇ ਭਿੰਡਰ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਹੋਰ ਕਈ ਨਵੇਂ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ, ਨਿਧੀ ਗੁਪਤਾ, ਵਿਪਨ ਵੈਦ, ਬਿੱਟੂ ਅਰੋੜਾ, ਅਮਰ ਮਕੌੜੀ, ਸੁਰਜੀਤ ਠੇਕੇਦਾਰ, ਲਖਵਿੰਦਰ ਲੱਖਾ, ਮਹਾਵੀਰ ਕੁਮਾਰ, ਰਣਜੀਤ ਰਾਣਾ, ਕਮਲ ਮਿਗਲਾਨੀ, ਸੰਜੂ ਸ਼ਰਮਾ, ਦਰਸ਼ਨ ਚਾਵਲਾ ਅਤੇ ਵਿਧਾਇਕ ਪੀ.ਏ. ਗੁਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।