ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਗਾ ਵਿੱਚ ਸਾਈਬਰ ਕ੍ਰਾਈਮ ਥਾਣੇ ਦਾ ਉਦਘਾਟਨ

07:05 AM Jul 02, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 1 ਜੁਲਾਈ
ਜ਼ਿਲ੍ਹੇ ਦੇ ਸਦਰ ਥਾਣੇ ਦੀ ਇਮਾਰਤ ਵਿੱਚ ਸਾਈਬਰ ਕ੍ਰਾਈਮ ਥਾਣੇ ਦਾ ਉਦਘਾਟਨ ਐੱਸਐੱਸਪੀ ਨੇ ਕੀਤਾ। ਇਸ ਮੌਕੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਇਸ ਸਾਈਬਰ ਪੁਲੀਸ ਸਟੇਸ਼ਨ ਵਿੱਚ ਉੱਨਤ ਤਕਨੀਕ ਅਤੇ ਤਜਰਬੇਕਾਰ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਜੋ ਸਾਈਬਰ ਅਪਰਾਧਾਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣਗੇੇ। ਇਸ ਥਾਣੇ ਦੀ ਦੇਖ-ਰੇਖ ਡੀਐੱਸਪੀ ਰੈਂਕ ਦੇ ਅਧਿਕਾਰੀ ਅਧੀਨ ਹੋਵੇਗੀ। ਇੱਥੇ ਡੀਐੱਸਪੀ ਸਾਈਬਰ ਕ੍ਰਾਈਮ ਹਰਪਾਲ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿੱਚ ਮੋਬਾਈਲ ਅਤੇ ਆਨਲਾਈਨ ਮਾਧਿਅਮ ਰਾਹੀਂ ਆਧੁਨਿਕ ਢੰਗ ਨਾਲ ਠੱਗੀ ਮਾਰਨ ਨੂੰ ਸਾਈਬਰ ਕ੍ਰਾਈਮ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਠੱਗੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਧੋਖਾਧੜੀ ਦੇ ਸ਼ਿਕਾਰ ਹੋਏ ਵਿਅਕਤੀ ਦੇ ਪੈਸੇ ਉਸਨੂੰ ਵਾਪਸ ਦਿਵਾਉਣ ਵਿੱਚ ਪੁਲੀਸ ਨੂੰ ਕਾਫ਼ੀ ਮਦਦ ਮਿਲਦੀ ਹੈ। ਜਦੋਂ ਵੀ ਕਿਸੇ ਵਿਅਕਤੀ ਨਾਲ ਕੋਈ ਸਾਈਬਰ ਅਪਰਾਧ (ਵਿੱਤੀ ਧੋਖਾਧੜੀ) ਹੁੰਦਾ ਹੈ ਤਾਂ ਉਹ ਤੁਰੰਤ ਸਾਈਬਰ ਹੈਲਪ ਲਾਈਨ ਨੰਬਰ 1930 ’ਤੇ ਆਪਣੀ ਸ਼ਿਕਾਇਤ ਦਰਜ ਕਰਵਾਏ ਕਿਉਂਕਿ ਫਰਾਡ ਹੋਣ ਦੇ 24 ਘੰਟਿਆਂ ਦੇ ਅੰਦਰ ਫਰਾਡ ਰਕਮ ਨੂੰ ਬੈਂਕ ਵਿੱਚ ਹੋਲਡ ਹੋਣ ਦੀ ਸੰਭਾਵਨਾ ਹੋ ਸਕਦੀ ਹੈ। ਇਸ ਮੌਕੇ ਐੱਸਪੀ (ਜਾਂਚ) ਡਾ. ਬਾਲਕ੍ਰਿਸ਼ਨ, ਐੱਸਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਸੰਧੂ ਅਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।

Advertisement

Advertisement
Advertisement