ਵਿਧਾਇਕ ਵੱਲੋਂ ਵਾਰਡ ਨੰਬਰ 94 ’ਚ ਵਿਕਾਸ ਕਾਰਜ ਦਾ ਉਦਘਾਟਨ
10:30 AM Nov 23, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਨਵੰਬਰ
ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਅੱਜ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿੱਚ ਸੜਕ ਦੇ ਮੁਰੰਮਤ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
Advertisement
Advertisement