For the best experience, open
https://m.punjabitribuneonline.com
on your mobile browser.
Advertisement

ਹਲਕਾ ਇੰਚਾਰਜ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ

10:07 AM Mar 16, 2024 IST
ਹਲਕਾ ਇੰਚਾਰਜ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਵਿਕਾਸ ਕਾਰਜ ਦਾ ਉਦਘਾਟਨ ਕਰਦੇ ਹੋਏ ਯਾਦਵਿੰਦਰ ਸਿੰਘ ਯਾਦੂ। -ਫੋਟੋ: ਓਬਰਾਏ
Advertisement

ਖੰਨਾ: ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਇਥੋਂ ਦੇ ਵਾਰਡ ਨੰਬਰ-13 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨਾਲ ਚੋਣਾਂ ਦੌਰਾਨ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਕਰੋੜਾਂ ਦੀ ਲਾਗਤ ਨਾਲ ਵਾਰਡ ਦੇ ਕੰਮ ਕੀਤੇ ਜਾ ਰਹੇ ਹਨ। ਇਹ ਇਲਾਕਾ ਪਿਛਲੇ ਲੰਬੇ ਸਮੇਂ ਤੋਂ ਪਛੜਿਆਂ ਹੋਇਆ ਸੀ ਪਰ ਹੁਣ ਇਲਾਕੇ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ 45 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕਾਲਾ, ਅਵਤਾਰ ਮੋਰੀਆ, ਜੱਸੀ ਚਕੋਹੀ, ਜਗਦੀਸ਼ ਸਿੰਘ, ਸ਼ਰੀਫ਼ ਮੁਹੰਮਦ, ਰਾਜੇਸ਼ ਕੁਮਾਰ, ਦੇਵ ਮੋਰੀਆ, ਮੋਹਣ ਲਾਲ, ਸੰਜੂ ਕੁਮਾਰ, ਸਨਦੀਪ ਕੌਰ, ਆਰਤੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×