ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਸਪੁਰਾ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

10:30 AM Sep 26, 2024 IST
ਪਿੰਡ ਜੱਲਾ ਵਿੱਚ ਧਰਮਸ਼ਾਲਾ ਦੇ ਸ਼ੈੱਡ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗਿਆਸਪੁਰਾ। -ਫੋਟੋ: ਜੱਗੀ

ਪਾਇਲ

Advertisement

ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਜੈਪੁਰਾ, ਗੁਰਥਲੀ, ਦੀਪ ਨਗਰ, ਰੌਲ, ਘੁਡਾਣੀ ਕਲਾਂ, ਘਲੋਟੀ, ਜਰਗੜੀ, ਚੀਮਾ, ਦਾਊਮਾਜਰਾ ਤੇ ਜੱਲਾ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਪਿੰਡ ਜੱਲਾ ਵਿੱਚ ਐੱਸਸੀ ਧਰਮਸ਼ਾਲਾ ਦੇ ਸ਼ੈੱਡ ਅਤੇ ਪਖਾਨਿਆਂ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣਨ। ਇਸ ਮਗਰੋਂ ਉਨ੍ਹਾਂ ਪਿੰਡ ਰੌਣੀ ’ਚ ਲਾਇਬਰੇਰੀ ਦਾ ਉਦਘਾਟਨ ਵੀ ਕੀਤਾ। -ਪੱਤਰ ਪ੍ਰੇਰਕ

Advertisement
Advertisement