ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਬੁੱਧਰਾਮ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ

07:50 AM Jul 06, 2023 IST
ਬੁਢਲਾਡਾ ਵਿੱਚ ਵਿਧਾਇਕ ਬੁੱਧਰਾਮ ਦਾ ਸਨਮਾਨ ਕਰਦੇ ਹੋਏ ਵਾਰਡ ਵਾਸੀ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 5 ਜੁਲਾਈ
ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਨਿਰਵਿਘਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕਾ ਵਿਕਾਸ ਕਾਰਜਾਂ ਵਿਚ ਮੋਹਰੀ ਰਹੇਗਾ ਅਤੇ ਹਲਕੇ ਦਾ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ-8 ਦੀ ਇਕ ਗਲੀ ਵਿਚ ਨਵਾਂ ਸੀਵਰੇਜ ਸਿਸਟਮ, ਵਾਟਰ ਸਪਲਾਈ ਪਾਈਪ ਅਤੇ ਇੰਟਰਲਾਕ ਟਾਈਲਾਂ ਦਾ ਕੰਮ ਮੁਕੰਮਲ ਹੋਣ ’ਤੇ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਦਾ ਵਿਸ਼ੇਸ ਸਨਮਾਨ ਕੀਤਾ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ ਨੰਬਰ 8 ਨੇੜੇ ਸਿਵਲ ਹਸਪਤਾਲ ਵਾਲੀ ਇਸ ਗਲੀ ਵਿੱਚ ਸੀਵਰੇਜ ਦਾ ਅਤੇ ਰਸਤੇ ਦਾ ਪਿਛਲੇ ਕਈ ਸਾਲਾਂ ਤੋਂ ਮੰਦਾ ਹਾਲ ਸੀ, ਜਿਸ ਵਿੱਚੋਂ ਪੈਦਲ ਲੰਘਣਾ ਵੀ ਮੁਸ਼ਕਿਲ ਹੁੰਦਾ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਗਲੀ ਵਿਚ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੇ ਜ਼ਰੂਰੀ ਕਾਰਜ ਮੁਕੰਮਲ ਕਰਵਾਏ ਗਏ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਲਈ ਕਾਰਜਸ਼ੀਲ ਹੈ, ਸਰਕਾਰ ਦੀ ਇਸੇ ਸੋਚ ਸਦਕਾ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਹਲਕੇ ਦੇ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਬੁਢਲਾਡਾ ਤੋਂ ਸੁਖਪਾਲ ਸਿੰਘ ਅਤੇ ਕੌਂਸਲਰ ਕਾਲੂ ਮਦਾਨ, ਜਰਨੈਲ ਸਿੰਘ, ਦਾਰਾ ਸਿੰਘ, ਸਤਨਾਮ ਸਿੰਘ, ਬਿੱਲੂ ਸਿੰਘ, ਹੰਸ ਰਾਜ, ਰਣਜੀਤ ਕੌਰ ਤੇ ਰਾਜਪ੍ਰੀਤ ਕੌਰ ਵੀ ਮੌਜੂਦ ਸਨ।

Advertisement

Advertisement
Tags :
ਉਦਘਾਟਨਕਾਰਜਾਂਬੁੱਧਰਾਮਵੱਲੋਂਵਿਕਾਸਵਿਧਾਇਕ