ਵਿਧਾਇਕ ਘੁੰਮਣ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
06:52 AM Aug 30, 2024 IST
Advertisement
ਦਸੂਹਾ
Advertisement
ਇੱਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਮੁਹੱਲਾ ਕਹਿਰਵਾਲੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਆਖਿਆ ਕਿ ਦਸੂਹਾ ਦਾ ਜਿੰਨਾ ਵਿਕਾਸ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ, ਇਸ ਤੋਂ ਪਹਿਲਾਂ ਕਿਸੇ ਹੋਰ ਸਰਕਾਰ ਨੇ ਨਹੀਂ ਕਰਵਾਇਆ। ਉਨ੍ਹਾਂ ਕਿਹਾ ਕਿ ਕਹਿਰਵਾਲੀ ਵਿੱਚ 50 ਲੱਖ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ 8 ਲੱਖ ਰੁਪਏ ਦੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜਾਂ ਕਰਵਾਏ ਜਾ ਰਹੇ ਹਨ। ਇਸ ਮੌਕੇ ਕਾਰਜ ਸਾਧਕ ਅਫਸਰ ਕਮਲਜਿੰਦਰ ਸਿੰਘ, ਕੌਂਸਲ ਦੇ ਮੀਤ ਪ੍ਰਧਾਨ ਅਮਰਪ੍ਰੀਤ ਸੋਨੂੰ ਖਾਲਸਾ, ਜੇਈ ਪ੍ਰਿਅੰਕਾ, ਹਰਵਿੰਦਰ ਸਿੰਘ ਕਾਹਲੋਂ, ਕੌਂਸਲਰ ਚੰਦਰ ਸ਼ੇਖਰ ਬੰਟੀ ਤੇ ਹਰਮਿੰਦਰ ਸਿੰਘ ਫ਼ੌਜੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement