For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

10:13 AM Mar 16, 2024 IST
ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਮਾਰਚ
ਹਲਕਾ ਪੂਰਬੀ ਵਿੱਚ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ’ਚ ਕਰੀਬ 1 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਅੱਜ ਫੋਕਲ ਪੁਆਇੰਟ, ਪੋਸਟ ਆਫਿਸ ਰੋਡ , ਰਾਜੀਵ ਗਾਂਧੀ ਰੋਡ, ਕੇ ਡਬਲੂ ਰੋਡ ’ਤੇ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜਲਦੀ ਮੁਕੰਮਲ ਕਰ ਲਏ ਜਾਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਕਰੀਬ 100 ਕਰੋੜ ਦੇ ਵਿਕਾਸ ਕਾਰਜ ਪਹਿਲਾਂ ਹੀ ਸ਼ੁਰੂ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਹਲਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਵੇਗੀ।
ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜਾਂ ਦੇ ਕਈ ਹੋਰ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਅਧੀਨ ਆਉਂਦੇ ਫੋਕਲ ਪੁਆਇੰਟ ਏਰੀਆ ਦੀਆਂ ਸਾਰੀਆਂ ਸੜਕਾਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਹੋ ਗਿਆ। ਇਸ ਤੋਂ ਇਲਾਵਾ ਕਈ ਇਲਾਕੇ ਅਜਿਹੇ ਹਨ, ਜਿਥੇ 10-10 ਸਾਲ ਤੋਂ ਸੜਕਾਂ ਨਹੀਂ ਬਣਾਈਆਂ ਸਨ, ਲੋਕ ਟੋਏ ਟਿੱਬਿਆਂ ਵਿੱਚ ਰਹਿਣ ਨੂੰ ਮਜਬੂਰ ਸਨ, ਉਥੇ ਵੀ ਸੜਕਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਦੀਪਕ ਬਾਂਸਲ, ਰਮੇਸ਼ ਕੁਮਾਰ ਪਿੰਕਾ, ਅਮਰਜੀਤ ਸਿੰਘ, ਇੰਦਰਪ੍ਰੀਤ ਮਿੰਕੂ, ਮਨਜੀਤ ਚੌਹਾਨ ਆਦਿ ਮੌਜੂਦ ਸਨ।

Advertisement

ਈ-ਰਿਕਸ਼ਾ ਯੂਨੀਅਨ ਵੱਲੋਂ ਵਿਧਾਇਕ ਗਰੇਵਾਲ ਨਾਲ ਮੁਲਾਕਾਤ

ਈ-ਰਿਕਸ਼ਾ ਚਾਲਕਾਂ ’ਤੇ ਕੀਤੀ ਗਈ ਸਖ਼ਤੀ ਤੋਂ ਬਾਅਦ ਅੱਜ ਈ-ਰਿਕਸ਼ਾ ਯੂਨੀਅਨ ਦੇ ਮੈਂਬਰਾਂ ਵੱਲੋਂ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਮੁਲਾਕਾਤ ਕੀਤੀ ਗਈ ਅਤੇ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਈ-ਰਿਕਸ਼ਾ ਚਾਲਕ ਆਪਣੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰਨ ਲਈ ਆਏ, ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਸੁਖਾਲੇ ਤਰੀਕੇ ਨਾਲ ਰਜਿਸਟਰੇਸ਼ਨ ਅਤੇ ਹੋਰ ਜ਼ਰੂਰੀ ਕਾਗਜ਼ਾਤ ਬਣਾਉਣ ਲਈ ਕਿਹਾ ਗਿਆ ਹੈ। ਨਾਲ ਹੀ ਕਾਗਜ਼ਾਂ ਦੀ ਤਿਆਰੀ ’ਚ ਸਮੇਂ ਦੀ ਕੁਝ ਛੋਟ ਦਿੱਤੀ ਗਈ ਹੈ ਅਤੇ ਈ ਰਿਕਸ਼ਾ ਚਾਲਕਾਂ ਵੱਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਹ ਕਾਗਜ਼ਤ ਬਣਾਉਣ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿਖਾਉਣਗੇ ।

Advertisement
Author Image

joginder kumar

View all posts

Advertisement
Advertisement
×