ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਚੇਵਾਲ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ

07:31 AM Aug 13, 2024 IST
ਪਿੰਡ ਲੋਪੋ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਅਗਸਤ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਥੇ ਮਾਲਵਾ ਵਿੱਚ ਕੈਂਸਰ ਦਾ ਮੁੱਖ ਕਾਰਨ ਧਰਤੀ ਹੇਠਲਾ ਜ਼ਹਿਰੀਲਾ ਪਾਣੀ ਹੈ ਉਥੇ ਵਧ ਰਹੀ ਆਲਮੀ ਤਪਸ ਨੂੰ ਰੋਕਣ ਲਈ ਨਿੱਗਰ ਯੋਜਨਾ ਦੀ ਲੋੜ ਹੈ। ਉਨ੍ਹਾਂ ਇਥੇ ਪ੍ਰਧਾਨ ਮੰਤਰੀ ਆਦਰਸ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ 23 ਲੱਖ ਰੁਪਏ ਦੀ ਨਾਲ ਤਿਆਰ ਪਾਰਕ ਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਸਨ। ਉਨ੍ਹਾਂ ਵਾਤਾਵਰਣ ਦੀ ਸ਼ੁਧਤਾ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਉੱਤੇ ਬੇਲੋੜੀਆਂ ਜ਼ਹਿਰਾਂ ਦੀ ਵਰਤੋਂ ਤੋਂ ਸੰਕੋਚ ਕਰਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪਿੰਡਾਂ ਦੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਉਨ੍ਹਾਂ ਪਿੰਡ ਲੋਪੋ ਦੇ ਵਿਕਾਸ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਸੀ ਇਨ੍ਹਾਂ ਫੰਡਾਂ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਹਨ ਅਤੇ ਯਾਦਗਾਰੀ ਪਾਰਕ ਦੀ ਚਾਰਦੀਵਾਰੀ ਅਤੇ ਹੋਰ ਕੰਮ ਕਰਵਾਏ ਗਏ ਹਨ। ਇਨ੍ਹਾਂ ਦੋਵੇਂ ਕਾਰਜਾਂ ਉੱਤੇ 23 ਲੱਖ ਰੁਪਏ ਦੀ ਰਾਸ਼ੀ ਖਰਚ ਹੋਈ ਹੈ।

Advertisement

Advertisement
Advertisement