ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਧ ਰਾਮ ਵੱਲੋਂ ਸ਼ੇਰ ਖਾਂ ਵਾਲਾ ’ਚ ਵਿਕਾਸ ਕਾਰਜਾਂ ਦੇ ਉਦਘਾਟਨ

08:36 AM Sep 26, 2024 IST
ਪਿੰਡ ਸ਼ੇਰ ਖਾਂ ਵਾਲਾ ’ਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ।

ਪੱਤਰ ਪ੍ਰੇਰਕ
ਮਾਨਸਾ, 25 ਸਤੰਬਰ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕੇ ਦੇ ਲੋਕ ਉਸ ਦੇ ਪਰਿਵਾਰ ਮੈਂਬਰ ਹਨ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰ ਖਾਂ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਬੁੱਧਰਾਮ ਨੇ ਦੱਸਿਆ ਕਿ ਇਸ ਪਿੰਡ ਵਿੱਚ ਆਂਗਣਵਾੜੀ ਸੈਂਟਰ ਲਈ ਕੋਈ ਸਰਕਾਰੀ ਇਮਾਰਤ ਨਹੀਂ ਸੀ ਅਤੇ ਇਸ ਸੈਂਟਰ ਦੀ ਉਸਾਰੀ ਲਈ 12 ਲੱਖ ਦੀ ਰਾਸ਼ੀ ਮਨਜ਼ੂਰ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਪਿੰਡ ਦੀ ਢਾਣੀ ਵਿੱਚ ਢਾਈ ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਪਾਈਪ ਦਾ ਕੰਮ ਮੁਕੰਮਲ ਕਰਵਾਇਆ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਗਲੀਆਂ-ਨਾਲੀਆਂ ਦੀ ਉਸਾਰੀ ਲਈ 6 ਲੱਖ ਰੁਪਏ ਅਤੇ ਧਰਮਸ਼ਾਲਾ ਦਾ ਸ਼ੈਡ ਪਾਉਣ ਲਈ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਵਾ ਦਿੱਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ, ਬੀਡੀਪੀਓ ਮੇਜਰ ਸਿੰਘ ਗੁਰਦਰਸ਼ਨ ਸਿੰਘ ਪਟਵਾਰੀ, ਅਵਤਾਰ ਸਿੰਘ ਮਘਾਣੀਆਂ, ਕੁਲਵੰਤ ਸਿੰਘ, ਸੀਡੀਪੀਓ ਨਿਰਮਲਾ ਦੇਵੀ ਆਦਿ ਮੌਜੂਦ ਸਨ।

Advertisement

Advertisement