ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰੇਵਾਲ ਵੱਲੋਂ ਵਾਰਡ 12 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

06:34 AM Oct 08, 2024 IST
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗਰੇਵਾਲ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਅਕਤੂਬਰ
ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 12 ਦੇ ਗੁਰੂ ਨਾਨਕ ਅਸਟੇਟ ਅਤੇ ਹੋਰ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਹਲਕਾ ਪੂਰਬੀ ਦੇ ਵਾਰਡ ਨੰਬਰ 12 ਦੇ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ’ਤੇ ਰਾਜ ਕਰ ਚੁੱਕੀਆਂ ਸਾਬਕਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਇਨ੍ਹਾਂ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਵੋਟਰ ਦੇ ਤੌਰ ’ਤੇ ਤਾਂ ਵਰਤਿਆ ਹੈ, ਪਰ ਇਲਾਕੇ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਜ਼ਮੀਨੀ ਤੌਰ ’ਤੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 12 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਸ੍ਰੀ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਦੇ ਕਈ ਹੋਰ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

Advertisement

Advertisement