For the best experience, open
https://m.punjabitribuneonline.com
on your mobile browser.
Advertisement

ਫਰੀਦਕੋਟ ਦੇ ਸਿਵਲ ਹਸਪਤਾਲ ’ਚ ਡਾਇਲੇਸਿਸ ਯੂਨਿਟ ਦਾ ਉਦਘਾਟਨ

08:51 AM Sep 26, 2024 IST
ਫਰੀਦਕੋਟ ਦੇ ਸਿਵਲ ਹਸਪਤਾਲ ’ਚ ਡਾਇਲੇਸਿਸ ਯੂਨਿਟ ਦਾ ਉਦਘਾਟਨ
ਫਰੀਦਕੋਟ ਵਿੱਚ ਡਾਇਲੇਸਿਸ ਯੂਨਿਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।
Advertisement

ਜਸਵੰਤ ਜੱਸ
ਫਰੀਦਕੋਟ, 25 ਸਤੰਬਰ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲੇਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿੱਚ ਪਹੁੰਚ ਕੇ ਇਥੇ ਡਾਇਲੇਸਿਸ ਯੂਨਿਟ ਦਾ ਉਦਘਾਟਨ ਕੀਤਾ। ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜ਼ੋ-ਸਾਮਾਨ ਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਨੂੰ ਦੂਰ-ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਕਿਉਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿੱਚ ਹੋਰ ਸੇਵਾਵਾਂ ਤੋਂ ਇਲਾਵਾ ਮਰੀਜ਼ਾਂ ਲਈ ਡਾਇਲੇਸਿਸ ਦੀਆਂ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਕਰਨ ਲਈ ਚਾਰ ਮਸ਼ੀਨਾਂ ਹਨ। ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਹਰਦਿੱਤ ਸਿੰਘ ਸੇਖੋਂ, ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ, ਡਾ. ਹੁਸਨਪਾਲ ਸਿੱਧੂ, ਡਾ. ਉਦੇਸ਼ਨਾ ਰਾਓ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement