ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਮੁਹਾਲੀ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

09:07 AM Sep 22, 2024 IST
ਵਿਧਾਇਕ ਕੁਲਵੰਤ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 21 ਸਤੰਬਰ
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-78 ਦੇ ਬਹੁਮੰਤਵੀ ਖੇਡ ਭਵਨ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦਾ ਉਦਘਾਟਨ ਕੀਤਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਭਰਦੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਅਤੇ ਵੱਖ-ਵੱਖ ਖੇਡਾਂ ਲਈ ਸਪੋਰਟਸ ਨਰਸਰੀਆਂ ਰਾਹੀਂ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਪ੍ਰਫੁੱਲਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਦਘਾਟਨੀ ਸਮਾਰੋਹ ਵਿੱਚ ਏਡੀਸੀ (ਯੂ ਡੀ) ਦਮਨਜੀਤ ਸਿੰਘ ਮਾਨ, ਐਸਡੀਐਮ ਮੁਹਾਲੀ ਦੀਪਾਂਕਰ ਗਰਗ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਬੇਗੜਾ, ਡੀਐਸਪੀ ਹਰਸਿਮਰਤ ਸਿੰਘ ਬੱਲ ਵੀ ਹਾਜ਼ਰ ਸਨ।
ਅੱਜ ਪਹਿਲੇ ਦਿਨ ਵੱਖ-ਵੱਖ ਖੇਡਾਂ ਦੇ ਹੋਏ 7 ਮੁਕਾਬਲਿਆਂ ਵਿੱਚ ਫੁਟਬਾਲ ਅੰਡਰ-14 ਲੜਕੇ ਬੀਐੱਚਐਸ ਆਰਿਆ ਸਕੂਲ ਸੋਹਾਣਾ ਨੇ ਐੱਨਆਈਐਸ ਸਕੂਲ ਖਰੜ ਨੂੰ 2-0 ਨਾਲ ਹਰਾਇਆ। ਫੁੱਟਬਾਲ ਅੰਡਰ-17 ਲੜਕੀਆਂ ਦੇ ਮੈਚਾਂ ਵਿੱਚ ਕੋਚਿੰਗ ਸੈਂਟਰ-78 ਨੇ ਤੰਗੋਰੀ ਸਕੂਲ ਨੂੰ 4-0 ਨਾਲ ਹਰਾਇਆ, ਸ਼ੈਮਰੌਕ ਸਕੂਲ ਸੈਕਟਰ-69 ਨੇ ਕੰਨਿਆ ਸਕੂਲ ਕੁਰਾਲੀ ਨੂੰ 1-0 ਨਾਲ ਹਰਾਇਆ। ਖੋ-ਖੋ ਅੰਡਰ-14 ਲੜਕੀਆਂ ਦੇ ਫਾਈਨਲ ਵਿਚ ਸਰਕਾਰੀ ਹਾਈ ਸਕੂਲ ਰਾਣੀ ਮਾਜਰਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤ ਸਿੰਘ ਵਾਲਾ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਫੇਜ਼-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰਡਰ-17 ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਫਸਟ, ਸਰਕਾਰੀ ਹਾਈ ਸਕੂਲ ਫਾਟਵਾਂ ਸੈਕਿੰਡ ਅਤੇ ਸਰਕਾਰੀ ਹਾਈ ਸਕੂਲ ਮਾਣਕਪੁਰ ਥਰਡ ਰਹੇ। ਇਸੇ ਤਰ੍ਹਾਂ ਵੇਟ ਲਿਫਟਿੰਗ ਅੰਡਰ -14 ( 67 ਕਿਲੋ) ਲੜਕਿਆਂ ਵਿਚ ਇਮਾਨਵੀਰ ਸਿੰਘ ਫਸਟ ਅਰਨਵ ਸੈਕਿੰਡ ਰਿਹਾ। ਅੰਡਰ-17 (73 ਕਿਲੋ) ਲੜਕਿਆਂ ਵਿਚ ਜੋਬਨਦੀਪ ਸਿੰਘ ਨੇ ਪਹਿਲਾ, ਕਮਲਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫਟਿੰਗ ਅੰਡਰ-17 (81 ਕਿਲੋ) ਲੜਕਿਆਂ ਵਿੱਚ ਪ੍ਰਿੰਸ ਫਸਟ ਤੇਂ ਸੋਨੂੰ ਸੈਕਿੰਡ ਰਿਹਾ।

Advertisement

Advertisement