ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਮਰਨਜੀਤ ਸਿੰਘ ਮਾਨ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

07:09 AM May 06, 2024 IST
ਦਿੜ੍ਹਬਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ। ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 5 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੁਆਰਾ ਬਣ ਗਈ ਤਾਂ ਇੰਡੀਆ ਦਾ ਨਾਂ ਬਦਲ ਕੇ ਭਾਰਤ ਰੱਖ ਦਿੱਤਾ ਜਾਵੇਗਾ ਜਿਸ ਦਾ ਅਸਲ ਮਕਸਦ ਹਿੰਦੂ ਰਾਸ਼ਟਰ ਕਾਇਮ ਕਰਨਾ ਹੈ।
ਮਾਨ ਦਿੜ੍ਹਬਾ ਵਿੱਚ ਆਪਣੇ ਚੋਣ ਦਫ਼ਤਰ ਦੇ ਉਦਘਾਟਨ ਮਗਰੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੇ ਗਰੀਬੀ ਦੇਸ਼ ਵਿੱਚ ਸਭ ਤੋਂ ਵੱਡਾ ਮੁੱਦਾ ਹੈ ਇਸ ਨੂੰ ਦੂਰ ਕਰਨ ਲਈ ਨਾ ਮੋਦੀ ਸਰਕਾਰ ਨੇ ਕੁਝ ਕੀਤਾ ਹੈ ਅਤੇ ਨਾ ਹੀ ‘ਆਪ’ ਸਰਕਾਰ ਨੇ ਮੁੱਦਾ ਚੁੱਕਿਆ ਹੈ। ਆਪਣੀ ਡੇਢ ਸਾਲ ਦੀ ਕਾਰਗੁਜ਼ਾਰੀ ਬਾਰੇ ਉਨ੍ਹਾਂ ਦੱਸਿਆ ਕਿ ਐਮ.ਪੀ. ਕੋਟੇ ਤਹਿਤ ਕਰੀਬ 10 ਕਰੋੜ ਰੁਪਏ ਦੀ ਗਰਾਂਟ ਬਿਨਾਂ ਪੱਖਪਾਤ ਤੋਂ ਹਲਕੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਖਰਚ ਕੀਤੀ ਗਈ ਅਤੇ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਉਪਰਾਲੇ ਕੀਤੇ ਗਏ ਹਨ।

Advertisement

ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਵਾਨੀਗੜ੍ਹ (ਪੱਤਰ ਪ੍ਰੇਰਕ): ਅੱਜ ਇੱਥੇ ਮੁੱਖ ਮਾਰਗ ’ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਮੱਖਣ ਸਿੰਘ ਵੱਲੋਂ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਮੱਖਣ ਸਿੰਘ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਮਜ਼ਦੂਰ, ਕਿਸਾਨ ਤੇ ਵਪਾਰੀ ਵਰਗ ਨੇ ਆਪਣੇ ਚੰਗੇ ਦਿਨਾਂ ਦੀ ਝਾਕ ਵਿੱਚ ਸਰਮਾਏਦਾਰ ਪੱਖੀ ਪਾਰਟੀਆਂ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ‘ਆਪ’ ਦੀਆਂ ਸਰਕਾਰਾਂ ਬਣਾਈਆ ਪਰ ਇਨ੍ਹਾਂ ਸਰਕਾਰਾਂ ਨੇ ਆਪਣੇ ਤੇ ਆਪਣੇ ਰਿਸ਼ਤੇਦਾਰਾਂ ਦੇ ਹੀ ਚੰਗੇ ਦਿਨ ਲਿਆਂਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਵਾਰ ਬਸਪਾ ਨੂੰ ਮੌਕਾ ਦਿੱਤਾ ਜਾਵੇ।

Advertisement
Advertisement
Advertisement