For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਵਿੱਚ ‘ਆਪ’ ਉਮੀਦਵਾਰ ਮੀਤ ਹੇਅਰ ਦੇ ਚੋਣ ਦਫ਼ਤਰ ਦਾ ਉਦਾਘਟਨ

11:33 AM May 01, 2024 IST
ਸੰਗਰੂਰ ਵਿੱਚ ‘ਆਪ’ ਉਮੀਦਵਾਰ ਮੀਤ ਹੇਅਰ ਦੇ ਚੋਣ ਦਫ਼ਤਰ ਦਾ ਉਦਾਘਟਨ
ਸੰਗਰੂਰ ’ਚ ‘ਆਪ’ ਉਮੀਦਵਾਰ ਮੀਤ ਹੇਅਰ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਮੀਤ ਹੇਅਰ ਤੇ ਹੋਰ ਆਗੂ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਅਪਰੈਲ
ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਮੀਤ ਹੇਅਰ ਦੇ ਚੋਣ ਦਫ਼ਤਰ ਦਾ ਉਦਘਾਟਨ ਹੋਇਆ। ਉਦਘਾਟਨ ਮੌਕੇ ਸੰਸਦੀ ਹਲਕੇ ’ਚ ਪੈਂਦੇ ਤਿੰਨੋਂ ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੀ ਸਮੁੱਚੀ ਲੀਡਰਸ਼ਿਪ, ਸਾਰੇ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦੇ ਅਤੇ ਸਰਗਰਮ ਪਾਰਟੀ ਵਰਕਰ ਪੁੱਜੇ ਹੋਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਲੇਰਕੋਟਲਾ ਤੋਂ ਵਿਧਾਇਕ ਜਮੀਲ-ਉਰ ਰਹਿਮਾਨ ਅਤੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਸੰਬੋਧਨ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਸੰਗਰੂਰ ਸੰਸਦੀ ਸੀਟ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਇਸ ਵਾਰ ਸੰਗਰੂਰ ਹਲਕੇ ਦੇ ਸੂਝਵਾਨ ਤੇ ਜੁਝਾਰੂ ਵੋਟਰ ‘ਆਪ ’ ਦੇ ਹੱਕ ਵਿੱਚ ਫਤਵਾ ਦੇ ਕੇ 13-0 ਦੇ ਮਿਸ਼ਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣਗੇ। ਪਾਰਟੀ ਉਮੀਦਵਾਰ ਮੀਤ ਹੇਅਰ ਨੇ ਸਮੁੱਚੀ ਲੀਡਰਸ਼ਿਪ, ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮਾਣਮੱਤੀ ਸੀਟ ਦੀ ਨੁਮਾਇੰਦਗੀ ਕਰਨ ਦਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਸੰਗਰੂਰ ਨੇ ਪੂਰੇ ਦੇਸ਼ ਨੂੰ ਬਦਲਵੀਂ ਰਾਜਨੀਤੀ ਦਾ ਰਾਹ ਦਿਖਾਇਆ ਹੈ ਅਤੇ ਰਵਾਇਤੀ ਪਾਰਟੀਆਂ ਦੀ ਦਲਦਲ ਵਿੱਚੋਂ ਸੂਬੇ ਨੂੰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੂਬੇ ਦੇ ਫੰਡ ਰੋਕ ਕੇ ਪੰਜਾਬ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਅੜਕਾਇਆ ਹੈ ਅਤੇ ਹੁਣ ਸਾਡੀ ਵਾਰੀ ਹੈ ਕਿ ਪਾਰਲੀਮੈਂਟ ਵਿੱਚ 13 ਸੀਟਾਂ ਜਿਤਾ ਕੇ ਪੰਜਾਬ ਨੂੰ ਵਿਕਾਸ ਦੀ ਪੱਟੜੀ ਉੱਤੇ ਚੜ੍ਹਾਇਆ ਜਾਵੇ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਉਂਕਾਰ ਸਿੰਘ, ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ, ਸੰਗਰੂਰ ਜ਼ਿਲਾ ਦੇ ਪ੍ਰਧਾਨ ਗੁਰਮੇਲ ਸਿੰਘ ਘਰਾਚੋੰ, ਬਰਨਾਲਾ ਜ਼ਿਲੇ ਦੇ ਪ੍ਰਧਾਨ ਗੁਰਦੀਪ ਸਿੰਘ ਬਾਠ, ਮਾਲੇਰਕੋਟਲਾ ਜ਼ਿਲੇ ਦੇ ਪ੍ਰਧਾਨ ਸ਼ਾਕਿਬ ਅਲੀ ਰਾਜਾ,ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਪਾਰਟੀ ਆਗੂ ਤੇ ਗੀਤਕਾਰ ਬਚਨ ਬੇਦਿਲ, ਪਾਰਟੀ ਦੇ ਕਿਸਾਨ ਵਿੰਗ ਦੇ ਆਗੂ ਗੁਰਮੀਤ ਸਿੰਘ ਬੁਰਜ, ਜਸਵੀਰ ਸਿੰਘ ਸੇਖੋਂ ਆਦਿ ਵੀ ਮੌਜੂਦ ਸਨ।

Advertisement

‘ਆਪ’ ਦੇ ਉਮੀਦਵਾਰ ਮੀਤ ਹੇਅਰ ਵੱਲੋਂ ਚੋਣ ਪ੍ਰਚਾਰ ਤੇਜ਼

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਕੂਲ ਬਰੀਜ਼ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਮੀਟਿੰਗ ਕੀਤੀ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਦੇ ਸੀਮਤ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਦੇ ਅਧਾਰ ’ਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸੀ ਉਮੀਦਵਾਰ ’ਤੇ ਤਨਜ ਕੱਸਦਿਆਂ ਕਿਹਾ ਕਿ ਦਰਅਸਲ ਸੁਖਪਾਲ ਖਹਿਰਾ ਸੰਗਰੂਰ ਵਿੱਚ ਗਰਮੀ ਦੀਆਂ ਛੁੱਟੀਆਂ ਬਿਤਾਉਣ ਆਏ ਹਨ। ਬਾਅਦ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਉਮੀਦਵਾਰ ਨਹੀਂ ਲੱਭ ਰਹੇ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕੀਤਾ।

Advertisement
Author Image

Advertisement
Advertisement
×