ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਤੇ ਅਕਾਲੀ ਦਲ ਵੱਲੋਂ ਚੋਣ ਦਫ਼ਤਰਾਂ ਦਾ ਉਦਘਾਟਨ

06:50 AM May 09, 2024 IST
ਫਗਵਾੜਾ ਦਫ਼ਤਰ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਹੋਰ ਆਗੂ। -ਫੋਟੋ: ਚਾਨਾ

ਜਸਬੀਰ ਸਿੰਘ ਚਾਨਾ
ਫਗਵਾੜਾ, 8 ਮਈ
ਅਕਾਲੀ-ਭਾਜਪਾ ਗੱਠਜੋੜ ਦੇ ਟੁੱਟਣ ਤੋਂ ਬਾਅਦ ਅੱਜ ਹੁਸ਼ਿਆਰਪੁਰ ਲੋਕ ਸਭਾ ਸੀਟ ਦੇ ਅਕਾਲੀ ਤੇ ਭਾਜਪਾ ਉਮੀਦਵਾਰਾ ਨੇ ਫਗਵਾੜਾ ’ਚ ਆਪੋ- ਆਪਣੇ ਵੱਖੋ ਵੱਖਰੇ ਚੋਣ ਦਫ਼ਤਰ ਖੋਲ੍ਹ ਦਿੱਤੇ ਹਨ।
ਅੱਜ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਲੋਂ ਹਰਗੋਬਿੰਦ ਨਗਰ ਵਿਖੇ ਜਨਤਾ ਦੀ ਰਸੋਈ ਵਿਖੇ ਆਪਣਾ ਦਫ਼ਤਰ ਖੋਲ੍ਹਿਆ ਗਿਆ ਹੈ। ਅੱਜ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਕੀਤਾ। ਇਸ ਉਪਰੰਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਮੇਅਰ ਅਰੁਨ ਖੋਸਲਾ, ਚੰਦਰੇਸ਼ ਕੌਲ, ਰਾਜੀਵ ਪਾਹਵਾ, ਅਵਤਾਰ ਸਿੰਘ ਮੰਡ, ਪੰਕਜ ਚਾਵਲਾ, ਭਾਰਤੀ ਸ਼ਰਮਾ, ਰਾਕੇਸ਼ ਦੁੱਗਲ ਵੀ ਸ਼ਾਮਿਲ ਸਨ।
ਇਸੇ ਤਰ੍ਹਾਂ ਅਕਾਲੀ ਦਲ ਵਲੋਂ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਚੋਣ ਪ੍ਰਚਾਰ ਲਈ ਆਪਣਾ ਚੋਣ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਾਮਲ ਹੋਏ। ਇਸ ਮੌਕੇ ਪਾਠ ਦੇ ਭੋਗ ਉਪਰੰਤ ਦਫ਼ਤਰ ਦਾ ਉਦਘਾਟਨ ਹੋਇਆ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਸਾਡਾ ਮੰਤਵ ਪੰਜਾਬ ’ਚ ਵੱਧ ਤੋਂ ਵੱਧ ਲੋਕ ਸਭਾ ਸੀਟਾ ਜਿੱਤ ਕੇ ਅਕਾਲੀ ਦਲ ਨੂੰ ਪਾਰਲੀਮੈਂਟ ’ਚ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕ ਸਭਾ ਚੋਣਾਂ ਜਿੱਤਦਾ ਹੈ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣਾ ਆਸਾਨ ਹੋ ਜਾਵੇਗਾਾ। ਇਸ ਮੌਕੇ ਰਣਜੀਤ ਸਿੰਘ ਖੁਰਾਨਾ, ਬਲਜਿੰਦਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਚੰਦੀ, ਮਾਰਕਫੈੱਡ ਚੇਅਰਮੈਨ ਜਰਨੈਲ ਸਿੰਘ ਵਾਹਦ, ਗੁਰਪ੍ਰੀਤ ਕੌਰ ਰੂਹੀ, ਹਰਬੰਸ ਸਿੰਘ ਬੋਲੀਨਾ ਵੀ ਸ਼ਾਮਲ ਸਨ।

Advertisement

Advertisement
Advertisement