ਪ੍ਰੇਮ ਸਿੰਘ ਚੰਦੂਮਾਜਰਾ ਦੇ ਚੋਣ ਦਫ਼ਤਰਾਂ ਦਾ ਉਦਘਾਟਨ
06:44 AM May 12, 2024 IST
ਪੱਤਰ ਪ੍ਰੇਰਕ
ਮੁੱਲਾਂਪੁਰ ਗ਼ਰੀਬਦਾਸ, 11 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਚੋਣ ਦਫ਼ਤਰ ਮੁੱਲਾਂਪੁਰ ਗ਼ਰੀਬਦਾਸ ਤੇ ਨਵਾਂ ਗਾਉਂ ਵਿਖੇ ਖੋਲ੍ਹੇ ਗਏ ਹਨ। ਇਨ੍ਹਾਂ ਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਕੀਤਾ। ਸ੍ਰੀ ਗਿੱਲ ਨੇ ਇਸ ਮੌਕੇ ਕਿਹਾ ਕਿ ‘ਆਪ’ ਦੇ ਝੂਠੇ ਲਾਰਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ ਜਿਸ ਕਰਕੇ ਇਸ ਪਾਰਟੀ ਦੇ ਵੱਡੀ ਗਿਣਤੀ ਵਰਕਰ ਤੇ ਲੀਡਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਤੇਜਪ੍ਰੀਤ ਸਿੰਘ ਗਿੱਲ,ਪ੍ਰਧਾਨ ਸਤਵੀਰ ਸਿੰਘ ਸੱਤੀ ਮੁੱਲਾਂਪੁਰ ਅਤੇ ਐਸ ਜੀ ਪੀ ਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਵੀ ਸੰਬੋਧਨ ਕੀਤਾ।
Advertisement
Advertisement
Related News
Advertisement