For the best experience, open
https://m.punjabitribuneonline.com
on your mobile browser.
Advertisement

ਮੋਦੀ ਵੱਲੋਂ ਹਰਿਆਣਾ ਦੀ ਹੱਦ ’ਚ ਪੈਂਦੇ ਐਕਸਪ੍ਰੈਸ ਵੇਅ ਦਾ ਉਦਘਾਟਨ

07:19 AM Mar 12, 2024 IST
ਮੋਦੀ ਵੱਲੋਂ ਹਰਿਆਣਾ ਦੀ ਹੱਦ ’ਚ ਪੈਂਦੇ ਐਕਸਪ੍ਰੈਸ ਵੇਅ ਦਾ ਉਦਘਾਟਨ
ਐਕਸਪ੍ਰੈੱਸਵੇਅ ਦੇ ਉਦਘਾਟਨ ਦੌਰਾਨ ਜਾਇਜ਼ਾ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹੋਰ। -ਫੋਟੋ: ਮਾਨਸ ਰੰਜਨ ਭੂਈ
Advertisement

ਗੁਰੂਗ੍ਰਾਮ (ਹਰਿਆਣਾ), 11 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਦੀ ਹੱਦ ’ਚ ਪੈਂਦੇ 19 ਕਿਲੋਮੀਟਰ ਲੰਬੇ ਦਵਾਰਕਾ ਐਕਸਪ੍ਰੈਸ ਵੇਅ ਦਾ ਉਦਘਾਟਨ ਕੀਤਾ। ਇਸ ਨਾਲ ਐਨਐਚ-48 ’ਤੇ ਦਿੱਲੀ ਅਤੇ ਗੁਰੂਗ੍ਰਾਮ ਵਿਚਾਲੇ ਆਵਾਜਾਈ ਨੂੰ ਸੁਖਾਲਾ ਬਣਾਉਣ ’ਚ ਬਹੁਤ ਮਦਦ ਮਿਲੇਗੀ। ਇਸ ਦੇ ਨਾਲ ਹੀ ਰਾਜਧਾਨੀ ਦੀਆਂ ਵਿੱਤੀ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਦੱਸਣਯੋਗ ਹੈ ਕਿ ਦੁਆਰਕਾ ਐਕਸਪ੍ਰੈਸ ਵੇਅ 29 ਕਿਲੋਮੀਟਰ ਲੰਬਾ ਹੈ ਜਿਸ ਦਾ 18.9 ਕਿਲੋਮੀਟਰ ਖੇਤਰ ਹਰਿਆਣਾ ’ਚ, ਜਦੋਂ ਕਿ 10.1 ਕਿਲੋਮੀਟਰ ਦਾ ਖੇਤਰ ਦਿੱਲੀ ਦੀ ਹੱਦ ’ਚ ਪੈਂਦਾ ਹੈ। ਦਵਾਰਕਾ ਐਕਸਪ੍ਰੈੱਸਵੇਅ ਭਾਰਤ ਦਾ ਪਹਿਲਾ ਐਲੀਵੇਟਿਡ 8-ਲੇਨ ਐਕਸੈਸ ਕੰਟਰੋਲ ਅਰਬਨ ਐਕਸਪ੍ਰੈੱਸਵੇਅ ਹੈ ਜੋ ਰਾਸ਼ਟਰੀ ਰਾਜਧਾਨੀ ਦੀ ਭੀੜ ਨੂੰ ਘੱਟ ਕਰਨ ਲਈ ਐਨਸੀਆਰ ਵਿੱਚ 60,000 ਕਰੋੜ ਰੁਪਏ ਦੀ ਹਾਈਵੇਅ ਵਿਕਾਸ ਯੋਜਨਾ ਦਾ ਹਿੱਸਾ ਹੈ। ਇਸ ਨੂੰ 9,000 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦਾ ਨੀਂਹ ਪੱਥਰ 9 ਮਾਰਚ 2019 ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਅਰੁਣ ਜੇਤਲੀ ਅਤੇ ਨਿਤਿਨ ਗਡਕਰੀ ਵੱਲੋਂ ਰੱਖਿਆ ਗਿਆ ਸੀ। ਉਦਘਾਟਨ ਮਗਰੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਐਕਸਪ੍ਰੈਸ ਵੇਅ ਦਿੱਲੀ ਅਤੇ ਹਰਿਆਣਾ ਵਿਚਾਲੇ ਯਾਤਰਾ ਦੇ ਤਜਰਬੇ ਨੂੰ ਹਮੇਸ਼ਾ ਲਈ ਬਦਲ ਦੇਵੇਗਾ ਅਤੇ ਇਸ ਨਾਲ ਨਾ ਸਿਰਫ਼ ਵਾਹਨਾਂ ਵਿੱਚ ਸਗੋਂ ਖੇਤਰ ਦੇ ਲੋਕਾਂ ਦੇ ਜੀਵਨ ਵਿੱਚ ਵੀ ‘ਗੇਅਰ’ ਬਦਲੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਲੱਖਾਂ ਕਿਲੋਮੀਟਰ ਆਪਟਿਕ ਫਾਈਬਰ ਵਿਛਾਉਣ, ਛੋਟੇ ਸ਼ਹਿਰਾਂ ਵਿੱਚ ਹਵਾਈ ਅੱਡੇ, ਪੇਂਡੂ ਸੜਕਾਂ ਵਰਗੇ ਪ੍ਰਾਜੈਕਟ ਚੋਣਾਂ ਦੇ ਸਮੇਂ ਦੀ ਪਰਵਾਹ ਕੀਤੇ ਬਿਨਾਂ ਪੂਰੇ ਕੀਤੇ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇੱਥੇ ਰੋਡ ਸ਼ੋਅ ਵੀ ਕੀਤਾ। -ਪੀਟੀਆਈ

Advertisement

ਕਾਂਗਰਸ ਤੇ ਸਹਿਯੋਗੀਆਂ ’ਤੇ ਨਕਾਰਾਤਮਕਤਾ ਦੇ ਦੋਸ਼ ਲਾਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਕਾਂਗਰਸ ਅਤੇ ਇਸ ਦੇ ਸਹਿਯੋਗੀਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਨਕਾਰਾਤਮਕਤਾ ਨਾਲ ਭਰੇ ਹੋਏ ਹਨ। ਉਨ੍ਹਾਂ ਭਾਰਤ ਨੂੰ 2047 ਤੱਕ ਵਿਕਸਤ ਰਾਸ਼ਟਰ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੀ ਗਤੀ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ। ਬੁਨਿਆਦੀ ਢਾਂਚਾ ਪ੍ਰਾਜੈਕਟਾਂ ਪ੍ਰਤੀ ਆਪਣੀ ਸਰਕਾਰ ਦੀ ਪਹੁੰਚ ਦੀ ਗਤੀ ਦਾ ਵੇਰਵਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੌਜੂਦਾ ਕੈਲੰਡਰ ਸਾਲ ਦੇ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਜਾਂ ਉਦਘਾਟਨ ਕੀਤੇ ਹਨ।

Advertisement
Author Image

joginder kumar

View all posts

Advertisement
Advertisement
×