ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ-ਆਸਟਰੇਲੀਆ ਯੂਥ ਕੱਪ ਕ੍ਰਿਕਟ 2024 ਦੇ ਮੈਚਾਂ ਦਾ ਉਦਘਾਟਨ

09:01 AM Apr 15, 2024 IST
ਕ੍ਰਿਕਟਰ ਮਦਨ ਲਾਲ ਅਤੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਖਿਡਾਰੀਆ ਨਾਲ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਅਪਰੈਲ
ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ। ਇਸ ਅੱਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਉਦਘਾਟਨ ਕੀਤਾ। ਇਹ ਕ੍ਰਿਕੇਟ ਮੈਚ 15 ਅਪਰੈਲ ਤੋਂ ਗਾਂਧੀ ਗਰਾਊਂਡ ਵਿਖੇ ਸ਼ੁਰੂ ਹੋ ਜਾਣਗੇ।
ਡੀਸੀ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਸਣੇ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ 15 ਤੋਂ 24 ਅਪਰੈਲ ਤੱਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ । ਇਸ ਵਿਚ ਮਦਨ ਲਾਲ ਕ੍ਰਿਕਟ ਅਕੈਡਮੀ ਦਿੱਲੀ, ਲੁਧਿਆਣਾ ਦੀਆਂ ਟੀਮਾਂ ਦੇ ਮੈਚ ਹੋਣਗੇ। ਟੂਰਨਾਮੈਂਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਥਾਨਕ ਖਿਡਾਰੀਆਂ ਨੂੰ ਸਾਲ ਦੇ ਅਖੀਰ ਵਿੱਚ ਸਤੰਬਰ ਵਿੱਚ ਟੂਰਨਾਮੈਂਟ ਖੇਡਣ ਲਈ ਆਸਟਰੇਲੀਆ ਜਾਣ ਦਾ ਮੌਕਾ ਵੀ ਮਿਲੇਗਾ। ਇਸ ਮੌਕੇ ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਮਦਨ ਲਾਲ, ਆਨਰੇਰੀ ਸਕੱਤਰ ਆਈਐਸ ਬਾਜਵਾ, ਡਾ. ਸ਼ਾਹਬਾਜ ਸਿੰਘ ਹਾਜ਼ਰ ਸਨ।

Advertisement

Advertisement
Advertisement