ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੌਰੀਸ਼ਸ ’ਚ ਭਾਰਤ ਦੇ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ

07:09 AM Jul 19, 2024 IST
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਪਹਿਲੇ ਓਵਰਸੀਜ਼ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕਰਦੇ ਹੋਏ। -ਫੋਟੋ: ਏਐੱਨਆਈ

ਪੋਰਟ ਲੂਈ, 18 ਜੁਲਾਈ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੌਰੀਸ਼ਸ ਵਿੱਚ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕੀਤਾ। ਜੈਸ਼ੰਕਰ 16 ਤੋਂ 17 ਜੁਲਾਈ ਨੂੰ ਦੋ ਰੋਜ਼ਾ ਦੌਰੇ ’ਤੇ ਮੌਰੀਸ਼ਸ ਵਿੱਚ ਸੀ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਭਾਰਤ ਦੇ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ‘ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਤੌਰ ’ਤੇ ਸਿਹਤ ਦੇ ਮਹੱਤਵਪੂਰਨ ਖੇਤਰ ਵਿੱਚ ਨਜ਼ਦੀਕੀ ਸਹਿਯੋਗ’ ਦਾ ਸਬੂਤ ਹੈ। ਸਾਰਿਆਂ ਨੂੰ ਸਸਤੀਆਂ ਜੈਨੇਰਿਕ ਦਵਾਈਆਂ ਮੁਹੱਈਆ ਕਰਵਾਉਣ ਲਈ ਜਨ ਔਸ਼ਧੀ ਕੇਂਦਰ ਸਥਾਪਤ ਕੀਤੇ ਗਏ ਹਨ।
ਜੈਸ਼ੰਕਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਕੁਮਾਰ ਜਗਨਨਾਥ ਨਾਲ ਮੌਰੀਸ਼ਸ ਵਿੱਚ ਪਹਿਲੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਹ ਔਸ਼ਧੀ ਕੇਂਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਤਹਿਤ ਸ਼ੁਰੂ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ, ‘‘ਭਾਰਤ-ਮੌਰੀਸ਼ਸ ਸਿਹਤ ਭਾਈਵਾਲੀ ਪ੍ਰਾਜੈਕਟ ਤਹਿਤ ਜਨਤਕ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕਿਫਾਇਤੀ, ਭਾਰਤ ਵਿੱਚ ਬਣੀਆਂ ਦਵਾਈਆਂ ਦੀ ਸਪਲਾਈ ਕੀਤੀ ਜਾਵੇਗੀ।’’ ਜੈਸ਼ੰਕਰ ਅਤੇ ਪ੍ਰਧਾਨ ਮੰਤਰੀ ਜਗਨਨਾਥ ਨੇ ਬੁੱਧਵਾਰ ਨੂੰ ਗ੍ਰੈਂਡ ਬੋਇਸ ਵਿੱਚ ਭਾਰਤੀ ਗ੍ਰਾਂਟ ਦੀ ਮਦਦ ਨਾਲ ਬਣੀ ਇੱਕ ਆਧੁਨਿਕ ਮੈਡੀਕਲ ਸਹੂਲਤ ਦਾ ਉਦਘਾਟਨ ਵੀ ਕੀਤਾ ਸੀ। ਆਪਣੀ ਫੇਰੀ ਦੌਰਾਨ ਜੈਸ਼ੰਕਰ ਨੇ ਵਿਰੋਧੀ ਧਿਰ ਦੇ ਨੇਤਾ ਅਰਵਿਨ ਬੂਲੇਲ ਸਣੇ ਮੌਰੀਸ਼ਸ ਦੇ ਚੋਟੀ ਦੇ ਰਾਜਨੀਤਿਕ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਤੇ ਟਾਪੂ ਦੇਸ਼ ਨਾਲ ਭਾਰਤ ਦੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। -ਪੀਟੀਆਈ

Advertisement

Advertisement
Advertisement