ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਜੀਸੀ ਲਾਂਡਰਾਂ ’ਚ ਆਈਪੀਆਰ ਸੈੱਲ ਦਾ ਉਦਘਾਟਨ

08:33 AM Apr 24, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਅਪਰੈਲ
ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਸੈਂਟਰ ਫਾਰ ਬੌਧਿਕ ਸੰਪਦਾ ਨਾਮਕ ਬੌਧਿਕ ਸੰਪੱਤੀ ਅਧਿਕਾਰ (ਆਈਪੀਆਰ) ਸੈੱਲ ਸਥਾਪਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਵਿਲੱਖਣ ਵਿਚਾਰਾਂ ਅਤੇ ਨਵੀਨਤਾਕਾਰੀ ਕਾਢਾਂ ਨੂੰ ਕਾਨੂੰਨੀ ਤੌਰ ’ਤੇ ਸੁਰੱਖਿਅਤ ਕਰਨਾ ਹੈ। ਆਈਪੀਆਰ ਸੈੱਲ ਦਾ ਉਦਘਾਟਨ ਅੱਜ ਸੀਜੀਸੀ ਗਰੁੱਪ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਪੀਐਨ ਰੀਸ਼ੀਕੇਸ਼ਾ, ਡਾਇਰੈਕਟਰ ਡਾ. ਰੁਚੀ ਸਿੰਗਲਾ, ਆਈਪੀਆਰ ਮੁਖੀ ਪ੍ਰੋ. ਦਿਨੇਸ਼ ਅਰੋੜਾ, ਸੰਸਥਾ ਦੇ ਸਾਰੇ ਡੀਨ ਅਤੇ ਡਾਇਰੈਕਟਰ ਮੌਜੂਦ ਸਨ। ਏਸੀਆਈਸੀ ਰਾਈਸ ਐਸੋਸੀਏਸ਼ਨ, ਸੀਜੀਸੀ ਲਾਂਡਰਾਂ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਸਥਾਪਿਤ ਆਈਪੀਆਰ ਸੈੱਲ ਨੂੰ ਪੀਐਸਸੀਐਸਟੀ ਵੱਲੋਂ 50,000 ਰੁਪਏ ਦੀ ਗਰਾਂਟ ਵੀ ਦਿੱਤੀ ਗਈ।
ਰਸ਼ਪਾਲ ਸਿੰਘ ਧਾਲੀਵਾਲ ਨੇ ਨਵੇਂ ਕੇਂਦਰ ਨੂੰ ਸੀਜੀਸੀ ਪਰਿਵਾਰ ਨੂੰ ਸਮਰਪਿਤ ਕਰਦਿਆਂ ਇਸ ਪਹਿਲਕਦਮੀ ਲਈ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੌਧਿਕ ਸੰਪਦਾ ਲਈ ਕੇਂਦਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਸੀਜੀਸੀ ਦੇ ਯੁਵਾ ਖੋਜਕਾਰਾਂ ਅਤੇ ਉੱਦਮੀਆਂ ਲਈ ਬਹੁਤ ਲਾਭਦਾਇਕ ਹੋਵੇਗਾ ਜੋ ਆਪਣੀ ਨਵੀਨਤਾਕਾਰੀ ਕਾਢਾਂ ਅਤੇ ਵਿਚਾਰਾਂ ਨੂੰ ਆਈਪੀਆਰ ਕਾਨੂੰਨਾਂ ਦੇ ਤਹਿਤ ਸੁਰੱਖਿਅਤ ਰੱਖ ਸਕਦੇ ਹਨ।

Advertisement

Advertisement
Advertisement