ਵਿਧਾਇਕਾ ਵੱਲੋਂ ਸਿੰਜਾਈ ਵਾਲੇ ਟਿਊਬਵੈੱਲਾਂ ਦਾ ਉਦਘਾਟਨ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 2 ਸਤੰਬਰ
ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਪਿੰਡ ਸਿੰਬਲ ਮਾਜਰਾ ਅਤੇ ਮਹਿੰਦਪੁਰ ਵਿੱਚ ਟਿਊਬਵੈੱਲਾਂ ਦਾ ਕੀਤਾ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਨਹਿਰੀ ਪਾਣੀ ਨੂੰ ਸੂਏ ਤੇ ਟੇਲਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੱਕ ਪੁੱਜਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਢੀ ਖੇਤਰ ਦੇ ਛੋਟੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਵਚਨਬੱਧ ਹੈ ਅਤੇ ਇਸੇ ਨੀਤੀ ਤਹਿਤ ਸਿੰਜਾਈ ਵਾਲੇ ਟਿਊਬਵੈੱਲ ਲਗਾਏ ਜਾ ਰਹੇ ਹਨ। ਬੀਬੀ ਕਟਾਰੀਆ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਹਿੱਤ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਲਕੇ ਦੇ ਲੋਕਾਂ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕਾਇਮ ਕਰ ਸਕਦਾ ਹੈ। ਇਸ ਮੌਕੇ ਸੁਰਿੰਦਰ ਸਿੰਘ ਨਾਗਰਾ, ਗੁਰਪਾਲ ਸਿੰਘ, ਜੋਗਾ ਸਿੰਘ, ਇੰਦਰਜੀਤ ਸਿੰਘ, ਕਰਨੈਲ ਸਿੰਘ ਬੈਂਸ, ਜਗਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਤੇ ਤਰਸੇਮ ਲਾਲ ਆਦਿ ਹਾਜ਼ਰ ਸਨ।