For the best experience, open
https://m.punjabitribuneonline.com
on your mobile browser.
Advertisement

ਬਾਉਲੀ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੇ ਕਾਊਂਟਰਾਂ ਦਾ ਉਦਘਾਟਨ

07:35 AM Jul 05, 2024 IST
ਬਾਉਲੀ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੇ ਕਾਊਂਟਰਾਂ ਦਾ ਉਦਘਾਟਨ
ਕਾਊਂਟਰਾਂ ਦੇ ਉਦਘਾਟਨ ਮੌਕੇ ਅਰਦਾਸ ਕਰਦੇ ਹੋਏ ਬਾਬਾ ਘੋਲਾ ਸਿੰਘ ਤੇ ਪ੍ਰਬੰਧਕ।
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 4 ਜੁਲਾਈ
ਕਾਰਸੇਵਾ ਸੰਤ ਬਾਬਾ ਘੋਲਾ ਸਿੰਘ ਸੰਪਰਦਾਇ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਣਾਏ ਕੜਾਹ ਪ੍ਰਸ਼ਾਦ ਦੇ ਨਵੇਂ ਕਾਊਂਟਰਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਰਦਾਸ ਉਪਰੰਤ ਬਾਬਾ ਘੋਲਾ ਸਿੰਘ ਵੱਲੋਂ ਸੰਗਤ ਦੀ ਹਾਜ਼ਰੀ ਵਿੱਚ ਕੜਾਹ ਪ੍ਰਸ਼ਾਦ ਦੇ ਕਾਊਂਟਰਾਂ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਕਾਊਂਟਰਾਂ ਨੂੰ ਸੰਗਤ ਲਈ ਖੋਲ੍ਹਿਆ ਗਿਆ। ਇਸ ਮੌਕੇ ਬਾਬਾ ਦਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਬਾਬਾ ਗੁਰਨਾਮ ਯੂਪੀ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਬਾਉਲੀ ਸਾਹਿਬ ਦੇ ਕੰਪਲੈਕਸ ਵਿੱਚ ਅੱਧੀ ਦਰਜਨ ਖਿੜਕੀ ਵਾਲੇ ਕੜਾਹ ਪ੍ਰਸ਼ਾਦ ਦੇ ਕਾਊਂਟਰਾਂ ਦੀ ਸੁੰਦਰ ਇਮਾਰਤ ਬਣਾਈ ਗਈ ਹੈ। ਇਨ੍ਹਾਂ ਕਾਰਜਾਂ ਨੂੰ ਸਿਰੇ ਚੜ੍ਹਾਉਣ ਲਈ ਸੰਗਤ ਵੱਲੋਂ ਸਹਿਯੋਗ ਦਿੱਤਾ ਗਿਆ ਹੈ ਜਿਸ ਲਈ ਉਹ ਸੰਪਰਦਾਇ ਸਰਹਾਲੀ ਸਾਹਿਬ ਵੱਲੋਂ ਸੰਗਤ ਦਾ ਧੰਨਵਾਦ ਕਰਦੇ ਹਨ।
ਇਸ ਮੌਕੇ ਐਡੀਸ਼ਨਲ ਮੈਨੇਜਰ ਅਵਤਾਰ ਸਿੰਘ ਪਿੰਦੀ, ਸਰਬਜੀਤ ਸਿੰਘ ਮੁੰਡਾਪਿੰਡ ਤੇ ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement