ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇੜਾ ਕੋਟਲੀ ਦੇ ਬਹੁ-ਮੰਤਵੀ ਪਾਰਕ ਦਾ ਉਦਘਾਟਨ

07:58 AM Aug 12, 2024 IST
ਪਿੰਡ ਖੇੜਾ ਕੋਟਲੀ ਦੇ ਪਾਰਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਘੁੰਮਣ। -ਫੋਟੋ: ਸੰਦਲ

ਦਸੂਹਾ: ਇੱਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਖੇੜਾ ਕੋਟਲੀ ਵਿੱਚ ਨਵੇਂ ਉਸਾਰੇ ਬਹੁਮੰਤਵੀ ਪਾਰਕ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਵੱਡੀ ਗਿਣਤੀ ਪਿੰਡ ਵਾਸੀ ਤੇ ਪਤਵੰਤੇ ਮੌਜੂਦ ਸਨ। ਵਿਧਾਇਕ ਘੁੰਮਣ ਨੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪਾਰਕ ਵਿੱਚ ਝੂਲੇ, ਜਿੰਮ, ਟਰੈਕ, ਗਰਾਊਂਡ ਆਦਿ ਸਹੂਲਤਾਂ ਉਪਲੱਬਧ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਸਿਭਆਚਾਰ ਨੂੰ ਪ੍ਰਫੁਲਿੱਤ ਕਰਨ ਦੇ ਵਾਅਦੇ ਤਹਿਤ ਹਲਕੇ ਵਿੱਚ ਇਹ ਸੱਤਵਾਂ ਖੇਡ ਪਾਰਕ ਲੋਕਾਂ ਦੇ ਹਵਾਲੇ ਕੀਤਾ ਗਿਆ ਹੈ ਜਦੋਕਿ ਹੋਰ ਕਈ ਪਿੰਡਾਂ ਵਿੱਚ ਅਜਿਹੇ ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਇਸ ਐਡਵੋਕੇਟ ਭੁਪਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਘੁੰਮਣ, ਸੁੱਚਾ ਸਿੰਘ ਨਾਮਧਾਰੀ, ਆਲਮ ਦੀਨ, ਤੀਰਥ ਸਿੰਘ, ਹਰਜੀਤ ਸਿੰਘ, ਸੁੱਚਾ ਸਿੰਘ, ਮੰਗਲ ਸਿੰਘ, ਅਵਤਾਰ ਸਿੰਘ ਮਿੰਟੂ, ਬਹਾਦਰ ਸਿੰਘ, ਸੁਰਜੀਤ ਕੌਰ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement