ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਆਂਗਣਵਾੜੀ ਕੇਂਦਰ ਦੇ ਕਿਚਨ ਗਾਰਡਨ ਦਾ ਉਦਘਾਟਨ

11:44 AM Oct 20, 2024 IST
ਬੱਚਿਆਂ ਨਾਲ ਬੂਟਾ ਲਗਾਉਂਦੇ ਹੋਏ ਡੀਸੀ ਡਾ. ਹਿਮਾਂਸ਼ੂ ਅਗਰਵਾਲ। -ਫੋਟੋ.ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 19 ਅਕਤੂਬਰ
ਨਜ਼ਦੀਕੀ ਪਿੰਡ ਢੰਡੋਵਾਲ ਦੇ ਆਂਗਣਵਾੜੀ ਕੇਂਦਰ ’ਚ ਪੌਸ਼ਟਿਕ ਆਹਾਰ ਨੂੰ ਪ੍ਰਫੁੱਲਤ ਕਰਨ ਲਈ ਤਿਆਰ ਕੀਤੇ ਕਿਚਨ ਗਾਰਡਨ ਦਾ ਉਦਘਾਟਨ ਡੀਸੀ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤਾ ਗਿਆ। ਸਮਾਜਿਕ ਸੁਰੱਖਿਆ ,ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੰਪੂਰਨਤਾ ਅਭਿਆਨ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਗਰਵਾਲ ਨੇ ਕਿਹਾ ਕਿ ਸ਼ਾਹਕੋਟ ਨੂੰ ਐਸਪੀਰੇਸ਼ਨਲ ਬਲਾਕ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਾਕ ਦੇ 30 ਪਿੰਡਾਂ ਦੇ ਆਂਗਣਵਾੜੀ ਕੇਂਦਰਾਂ ਵਿਚ ਅਜਿਹੇ ਕਿਚਨ ਗਾਰਡਨ ਬਣਾਏ ਜਾਣਗੇ। ਉਨ੍ਹਾਂ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਬੂਟਾ ਵੀ ਲਗਾਇਆ।

Advertisement

ਡੀਸੀ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਜਲੰਧਰ (ਪੱਤਰ ਪ੍ਰੇਰਕ):ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਵਿੱਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਹਾਜ਼ਰ ਸਨ।

Advertisement
Advertisement