ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਿੰਸੀਪਲ ਬੁੱਧਰਾਮ ਵੱਲੋਂ ਪਿੰਡਾਂ ’ਚ ਲਾਇਬਰੇਰੀਆਂ ਦਾ ਉਦਘਾਟਨ

07:30 AM Jul 24, 2024 IST
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 23 ਜੁਲਾਈ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਿਤਾਬਾਂ ’ਚੋਂ ਮਿਲਿਆ ਗਿਆਨ ਸਾਡੇ ਜੀਵਨ ਦੀ ਦਿਸ਼ਾ ਤੇ ਦਸ਼ਾ ਬਦਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਹੀ ਮਨੁੱਖ ਨੂੰ ਕਿਸੇ ਮੁਕਾਮ ’ਤੇ ਪਹੁੰਚਾਉਣ ਵਿਚ ਅਗਵਾਈ ਕਰਦਾ ਹੈ। ਉਹ ਅੱਜ ਪਿੰਡਾਂ ਹੀਰੋਂ ਖੁਰਦ, ਅੱਕਾਂਵਾਲੀ ਅਤੇ ਕੁਲਰੀਆਂ ਵਿੱਚ ਬਣੀਆਂ ਆਧੁਨਿਕ ਲਾਇਬਰੇਰੀਆਂ ਪਿੰਡ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਇਬਰੇਰੀਆਂ ਲਈ ਪ੍ਰਤੀ ਲਾਇਬਰੇਰੀ 10.67 ਲੱਖ ਰੁਪਏ ਦੇ ਵਿਸ਼ੇਸ਼ ਫੰਡ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਇਬਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਸਾਹਿਤ ਭੇਜਿਆ ਗਿਆ ਹੈ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕਿਤਾਬਾਂ ਉਪਲੱਬਧ ਹੋਣਗੀਆਂ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਲਾਇਬਰੇਰੀਆਂ ਖੋਲ੍ਹਣ ਦਾ ਮਕਸਦ ਬੱਚਿਆਂ, ਨੌਜਵਾਨ ਲੜਕੇ ਲੜਕੀਆਂ ਅਤੇ ਸਾਹਿਤ ’ਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਕਿਤਾਬਾਂ ਨਾਲ ਜੋੜਨਾ ਹੈ ਤਾਂ ਜੋ ਉਹ ਹੋਰ ਵਿਸ਼ਿਆਂ ਦਾ ਵੀ ਕਿਤਾਬੀ ਗਿਆਨ ਹਾਸਲ ਕਰ ਸਕਣ,ਜਿਸ ਨਾਲ ਸਮਾਜ ਵਿੱਚ ਉੱਚੀ ਤੇ ਚੰਗੀ ਸੋਚ ਦੀ ਸਿਰਜਣਾ ਕੀਤੀ ਜਾ ਸਕੇ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦੂਰ-ਅੰਦੇਸ਼ੀ ਸੋਚ ਸਦਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਦੀ ਸਥਾਪਨਾ ਹੋ ਰਹੀ ਹੈ।

Advertisement

Advertisement
Advertisement