ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤੋ ਹੀਰਾ ਸਿੰਘ ਵਿੱਚ ਲਾਇਬਰੇਰੀ ਦਾ ਉਦਘਾਟਨ

09:51 AM Aug 20, 2020 IST

ਨਿਹਾਲ ਸਿੰਘ ਵਾਲਾ: ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਪਿੰਡ ਤਖਤੂਪੁਰਾ ਅਤੇ ਪੱਤੋ ਹੀਰਾ ਸਿੰਘ ਨੂੰ ਸੰਤ ਸੀਚੇਵਾਲ ਸਕੀਮ ਤਹਿਤ ਸਮਾਰਟ ਪਿੰਡ ਵਜੋਂ ਲਿਆਂਦਾ ਗਿਆ ਸੀ। ਇਸੇ ਤਹਿਤ ਪੱਤੋ ਹੀਰਾ ਸਿੰਘ ਵਿੱਚ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਲਾਇਬਰੇਰੀ ਅਤੇ ਪਿੰਡ ਦੀਆਂ ਗਲੀਆਂ ਵਿੱਚ ਲਗਾਈ ਇੰਟਰਲਾਕ ਦਾ ਉਦਘਾਟਨ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾ ਰਾਜਵਿੰਦਰ ਕੌਰ ਭਾਗੀਕੇ ਨੇ ਕੀਤਾ। ਪਿੰਡ ਦੇ ਸਰਪੰਚ ਅਮਰਜੀਤ ਸਿੰਘ ਨੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ। ਰਾਜਵਿੰਦਰ ਕੌਰ ਭਾਗੀਕੇ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੱਤੋ ਹੀਰਾ ਸਿੰਘ ਵਰਗੇ ਗੁਰ ਇਤਿਹਾਸਕ ਪਿੰਡਾਂ ਦੀ ਸਾਰ ਨਹੀਂ ਲਈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਚਾਇਤ ਅਫਸਰ ਕਿਰਪਾਲ ਸਿੰਘ ਬਰਾੜ, ਸਰਪੰਚ ਅਮਰਜੀਤ ਸਿੰਘ ,ਕੁਲਦੀਪ ਸਿੰਘ ਸਮਿਤੀ ਮੈਂਬਰ, ਦਵਿੰਦਰ ਸਿੰਘ ਜੇਈ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Tags :
ਉਦਘਾਟਨਸਿੰਘਹੀਰਾਪੱਤੋਲਾਇਬਰੇਰੀਵਿੱਚ