ਲਧਾਣਾ ਝਿੱਕਾ ਵਿੱਚ ਲਾਇਬ੍ਰੇਰੀ ਦਾ ਉਦਘਾਟਨ
09:46 AM Sep 26, 2023 IST
ਬੰਗਾ: ਪਿੰਡ ਲਧਾਣਾ ਝਿੱਕਾ ਵਿੱਚ ਸਥਾਪਿਤ ਚੜ੍ਹਤ ਸਿੰਘ ਮੁਕੱਦਮ ਯਾਦਗਾਰੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਹ ਰਸਮ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪ੍ਰੋ. ਸੰਧੂ ਵਰਿਆਣਵੀ ਨੇ ਨਿਭਾਈ। ਉਨ੍ਹਾਂ ਕਿਹਾ ਕਿ ਸਮਾਜਿਕ ਤਬਦੀਲੀ ਲਈ ਕਿਤਾਬਾਂ ਨਾਲ ਜੁੜਨਾ ਜ਼ਰੂਰੀ ਹੈ ਜੋ ਕਿ ਮਨੁੱਖ ਵਿੱਚ ਸਵੈ ਭਰੋਸਾ, ਦ੍ਰਿੜਤਾ, ਸਹਿਜਤਾ, ਸੰਜਮਤਾ ਦੇ ਗੁਣ ਭਰਦੀਆਂ ਹਨ। ਉਨ੍ਹਾਂ ਲਾਇਬਰੇਰੀ ਸੱਭਿਆਚਾਰ ਨੂੰ ਪ੍ਰਫੁਲਿੱਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਹ ਉਪਰਾਲਾ ਦੁਆਬਾ ਸਾਹਿਤ ਸਭਾ ਲਧਾਣਾ ਝਿੱਕਾ ਦੇ ਬੈਨਰ ਹੇਠ ਕੀਤਾ ਗਿਆ। ਇਸ ਮੌਕੇ ਸਾਹਿਤਕ ਸਮਾਗਮ ਵੀ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਤਾਰਾ ਸਿੰਘ ਚੇੜਾ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। -ਪੱਤਰ ਪ੍ਰੇਰਕ
Advertisement
Advertisement