ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਸਿਮਰਤ ਬਾਦਲ ਵੱਲੋਂ ਮਦਰੱਸੇ ਦਾ ਉਦਘਾਟਨ

07:54 AM Jul 11, 2023 IST
ਮਦਰੱਸੇ ਦਾ ਉਦਘਾਟਨ ਕਰਦੇ ਹੋਏ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ।

ਪੱਤਰ ਪ੍ਰੇਰਕ
ਤਲਵੰਡੀ ਸਾਬੋ, 10 ਜੁਲਾਈ
ਮੁਸਲਿਮ ਭਾਈਚਾਰੇ ਦੇ ਬੱਚਿਆਂ ਨੂੰ ਵਿੱਦਿਆ ਦੇਣ ਦੇ ਮਕਸਦ ਨਾਲ ਸਥਾਨਕ ਗੋਸੀਆਂ ਜਾਮਾ ਮਸਜਿਦ ਵਿੱਚ ਬਣ ਕੇ ਤਿਆਰ ਹੋਏ ਮਦਰੱਸੇ ‘ਮਦਰਾਸਤੁੱਲ ਮਦੀਨਾ’ ਦਾ ਉਦਘਾਟਨ ਅੱਜ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲਨੇ ਕੀਤਾ। ਉਨ੍ਹਾਂ ਇਸ ਮੌਕੇ ਮਦਰੱਸੇ ਵਿੱਚ ਸਭ ਤੋਂ ਪਹਿਲਾਂ ਤਾਲੀਮ ਹਾਸਲ ਕਰਨ ਲਈ ਦਾਖਲ ਹੋਏ ਬੱਚਿਆਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੁਸਲਿਮ ਭਾਈਚਾਰੇ ਨੇ ਉਨ੍ਹਾਂ ਵੱਲੋਂ ਕੀਤੇ ਯਤਨਾਂ ਲਈ ਬੀਬੀ ਬਾਦਲ ਦਾ ਧੰਨਵਾਦ ਕੀਤਾ।ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਬਲਵੀਰ ਖਾਨ ਨੇ ਦੱਸਿਆ ਕਿ ਬੀਬੀ ਬਾਦਲ ਵੱਲੋਂ ਸਮੇਂ ਸਮੇਂ ’ਤੇ ਕਰੀਬ ਸਾਢੇ ਸੱਤ ਲੱਖ ਰੁਪਏ ਦੀ ਮਾਲੀ ਮਦਦ ਮੁਹੱਈਆ ਕਰਵਾਉਣ ਦੇ ਨਾਲ ਇਹ ਮਦਰੱਸਾ ਬਣ ਕੇ ਤਿਆਰ ਹੋਇਆ ਹੈ।ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਮਦਰੱਸੇ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਪੰਜਾਬੀ ਜ਼ਰੂਰ ਪੜ੍ਹਾਉਣ, ਜਿਸ ਦੀ ਪ੍ਰਬੰਧਕਾਂ ਨੇ ਹਾਮੀ ਵੀ ਭਰੀ। ਉਧਰ, ਇਤਿਹਾਸਕ ਨਗਰ ਤਲਵੰਡੀ ਸਾਬੋ ਵਿੱਚ ਹਰ ਰਸਤੇ ਵਿੱਚ ਖੜ੍ਹੇ ਗੰਦੇ ਪਾਣੀ ਦੇ ਹੱਲ ਸਬੰਧੀ ਬੀਬੀ ਬਾਦਲ ਨੇ ਡੀਸੀ ਬਠਿੰਡਾ ਨੂੰ ਫੋਨ ਕਰਕੇ ਪਾਣੀ ਨਿਕਾਸੀ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ। ਸੰਸਦ ਮੈਂਬਰ ਅਨੁਸਾਰ ਡੀਸੀ ਬਠਿੰਡਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸ਼ਹਿਰ ਵਿੱਚੋਂ ਅਤੇ ਖਾਸ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਰਸਤੇ ਵਿੱਚ ਖੜ੍ਹੇ ਗੰਦੇ ਪਾਣੀ ਦੇ ਪੱਕੇ ਹੱਲ ਲਈ ਕੰਮ ਆਰੰਭਿਆ ਹੋਇਆ ਹੈ ਅਤੇ ਤਕਰੀਬਨ 20 ਦਨਿਾਂ ਵਿੱਚ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਸਾਬਕਾ ਹਲਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਅਕਾਲੀ ਆਗੂ ਸੁਖਬੀਰ ਸਿੰਘ ਚੱਠਾ, ਹਲਕਾ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ, ਬਸਪਾ ਸੂਬਾਈ ਆਗੂ ਜਗਦੀਪ ਸਿੰਘ ਗੋਗੀ ਮੌਜੂਦ ਸਨ।

Advertisement

Advertisement
Tags :
ਉਦਘਾਟਨਹਰਸਿਮਰਤਬਾਦਲਮਦਰੱਸੇਵੱਲੋਂ
Advertisement