ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮਾਰਗ ਦਾ ਉਦਘਾਟਨ

09:51 AM Jul 05, 2023 IST
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮਾਰਗ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਅੈਡਵੋਕੇਟ ਕਰਮਬੀਰ ਘੁੰਮਣ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 4 ਜੁਲਾਈ
ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਦਸੂਹਾ ਤੋਂ ਹਾਜ਼ੀਪੁਰ ਤੱਕ ਬਣਨ ਵਾਲੇ ਮਾਰਗ ਦਾ ਉਦਘਾਟਨ ਕੀਤਾ ਗਿਆ। ਲੰਘੀ 5 ਮਈ ਨੂੰ ਸਿੰਘਪੁਰ ਵਿੱਚ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ’ਤੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਅਮੀਰ ਵਿਰਸੇ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਮੱਦੇਨਜ਼ਰ ਦਸੂਹਾ ਤੋਂ ਹਾਜ਼ੀਪੁਰ ਮਾਰਗ ਦਾ ਨਾਂ ਇਸ ਮਹਾਨ ਯੋਧੇ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ। ਇਸ ਮੌਕੇ ਵਿਧਾਇਕ ਸ੍ਰੀ ਘੁੰਮਣ ਨੇ ਕਿਹਾ ਕਿ ਹਲਕੇ ਦੇ ਰਾਮਗੜ੍ਹੀਆ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮਹਾਨ ਯੋਧੇ ਦੇ ਨਾਂ ’ਤੇ ਇਸ ਮਾਰਗ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਕਾਰਨ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਐਕਸੀਅਨ ਮਨਜੀਤ ਸਿੰਘ, ਜੇਈ ਯਾਦਵਿੰਦਰ ਸਿੰਘ, ਪ੍ਰਧਾਨ ਸੰਤੋਖ ਸਿੰਘ ਭਾਰਜ, ਮੈਨੇਜਰ ਫਕੀਰ ਸਿੰਘ, ਕੌਂਸਲਰ ਸੰਤੋਖ ਸਿੰਘ ਤੋਖੀ ਤੇ ਕਮਲਪ੍ਰੀਤ ਸਿੰਘ ਵਿਰਦੀ ਮੌਜੂਦ ਸਨ।

Advertisement

Advertisement
Tags :
ਉਦਘਾਟਨਸਿੰਘਜੱਸਾਮਹਾਰਾਜਾਮਾਰਗਰਾਮਗੜ੍ਹੀਆ